ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ
ਜ਼ਿਲ੍ਹਾ ਪ੍ਰਸ਼ਾਸਨ ਨਾਲ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਕੀਤੀ ਚਰਚਾ
Publish Date: Tue, 05 May 2026 06:15 PM (IST)
Updated Date: Wed, 06 May 2026 04:09 AM (IST)
ਪੰਜਾਬੀ ਜਾਗਰਣ ਰਿਪੋਰਟਰ, ਮੁਹਾਲੀ : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਸਮੇਤ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਨਾਲ ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਇਕ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਦੀ ਅਗਵਾਈ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕੀਤੀ, ਜਦਕਿ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੀ ਮੌਜੂਦ ਰਹੇ। ਇਸ ਦੌਰਾਨ ਪੀਐੱਸਪੀਸੀਐੱਲ ਅਤੇ ਖਰੜ ਤੇ ਡੇਰਾਬੱਸੀ ਦੇ ਸਥਾਨਕ ਸਰਕਾਰਾਂ ਵਿਭਾਗ ਨਾਲ ਜ਼ਿਆਦਾਤਰ ਮਸਲੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਹੱਲ ਕੀਤੇ ਗਏ। ਚੇਅਰਮੈਨ ਰਣਜੀਤ ਪਾਲ ਸਿੰਘ ਨੇ ਹੋਰਨਾਂ ਵਿਭਾਗਾਂ ਨੂੰ ਵੀ ਬਾਕੀ ਰਹਿੰਦੀਆਂ ਸ਼ਿਕਾਇਤਾਂ ਨੂੰ ਤਰਜੀਹੀ ਦੇ ਆਧਾਰ ’ਤੇ ਜਲਦੀ ਨਿਪਟਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਛੋਟੇ ਵਪਾਰੀਆਂ ਨੂੰ ਕੁੱਝ ਰਾਹਤ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਵਿਧਾਨ ਸਭਾ ਹਲਕਾ ਮੁਹਾਲੀ ਦੇ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।