ਪੰਜਾਬ ਦੇ ਸਮਾਜਿਕ, ਧਾਰਮਿਕ ਤੇ ਜਨਹਿੱਤ ਦੇ ਮੁੱਦਿਆਂ ’ਤੇ ਹਰਿਆਣਾ ਦੇ ਸੀਐਮ ਨਾਇਬ ਸੈਣੀ ਨਾਲ ਹੋਈ ਅਹਿਮ ਚਰਚਾ
ਪੰਜਾਬ ਵਿਚ ਚੱਲ ਰਹੇ ਸਮਾਜਿਕ, ਧਾਰਮਿਕ ਅਤੇ ਜਨਹਿੱਤ ਨਾਲ ਜੁੜੇ ਮੁੱਦਿਆਂ ਸਬੰਧੀ ਜੈਨ ਸਮਾਜ ਪੰਜਾਬ ਦੇ ਇਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ।
Publish Date: Sun, 31 May 2026 01:09 PM (IST)
Updated Date: Sun, 31 May 2026 01:13 PM (IST)
ਤਰੁਣ ਭਜਨੀ, ਪੰਜਾਬੀ ਜਾਗਰਣ, ਚੰਡੀਗੜ੍ਹ। ਪੰਜਾਬ ਵਿਚ ਚੱਲ ਰਹੇ ਸਮਾਜਿਕ, ਧਾਰਮਿਕ ਅਤੇ ਜਨਹਿੱਤ ਨਾਲ ਜੁੜੇ ਮੁੱਦਿਆਂ ਸਬੰਧੀ ਜੈਨ ਸਮਾਜ ਪੰਜਾਬ ਦੇ ਇਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ।
ਵਫ਼ਦ ਵਿਚ ਪਟਿਆਲਾ ਤੋਂ ਆਨੰਦ ਜੈਨ, ਸਮਾਣਾ ਤੋਂ ਡਾ. ਹੇਮਰਾਜ ਜੈਨ, ਲੁਧਿਆਣਾ ਤੋਂ ਮਨੋਜ ਗੋਲਛਾ ਅਤੇ ਮੋਹਾਲੀ ਤੋਂ ਮਨਿੰਦਰ ਜੈਨ ਸ਼ਾਮਲ ਸਨ।
ਜਾਣਕਾਰੀ ਦਿੰਦਿਆਂ ਆਨੰਦ ਜੈਨ ਨੇ ਦੱਸਿਆ ਕਿ ਪੰਜਾਬ ਵਿਚ ਉਨ੍ਹਾਂ ਦਾ ਵੱਡਾ ਭਾਈਚਾਰਾ ਹੈ, ਜੋ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤੇਜ਼ੀ ਨਾਲ ਹੋ ਰਹੀ ਧਰਮ ਤਬਦੀਲੀ ਵੀ ਚਿੰਤਾ ਦਾ ਵਿਸ਼ਾ ਹੈ। ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਆਪਣੇ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਅਤੇ ਲੋੜਾਂ ਬਾਰੇ ਜਾਣੂ ਕਰਵਾਇਆ।