ਡਾ. ਬਾਜਵਾ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ
ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ
Publish Date: Mon, 09 Feb 2026 07:06 PM (IST)
Updated Date: Mon, 09 Feb 2026 07:08 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਐੱਸਏਐੱਸ ਨਗਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ ਡਾ. ਸੁਖਜਿੰਦਰ ਸਿੰਘ ਬਾਜਵਾ ਮੁੱਖ ਖੇਤੀਬਾੜੀ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਵਿਸ਼ੇਸ ਹੁਕਮਾਂ ਰਾਹੀਂ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਦੀ ਆਸਾਮੀ ’ਤੇ ਨਿਯੁਕਤ ਕੀਤਾ ਗਿਆ ਹੈ। ਸਾਲ 1993 ਨੂੰ ਡਾ. ਸੁਖਜਿੰਦਰ ਸਿੰਘ ਬਾਜਵਾ ਨੇ ਖ਼ਾਲਸਾ ਕਾਲਜ ਅੰਮ੍ਰਿਤਸਰ ਤੋਂ ਖੇਤੀਬਾੜੀ ਇਕਨੋਮਿਕਸ ਅਧੀਨ ਐੱਮਐੱਸਸੀ ਦੀ ਵਿੱਦਿਆ ਪ੍ਰਾਪਤ ਕੀਤੀ ਅਤੇ ਸਾਲ 1996 ਨੂੰ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਜੁਆਇੰਨ ਕੀਤਾ ਅਤੇ ਸਾਲ 2021 ਤਕ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਸੇਵਾਵਾਂ ਨਿਭਾਈਆਂ ਗਈਆਂ। ਇਨ੍ਹਾਂ ਦੀ ਬਤੌਰ ਖੇਤੀਬਾੜੀ ਅਫ਼ਸਰ ਪਦਉੱਨਤੀ ਸਾਲ 2021 ਵਿਚ ਹੋਈ ਅਤੇ ਇਨ੍ਹਾਂ ਨੇ ਬਤੌਰ ਸਹਾਇਕ ਗੰਨਾ ਕਮਿਸ਼ਨਰ ਦਫ਼ਤਰ ਡਾਇਰੈਕਟਰ ਖੇਤੀਬਾੜੀ ਪੰਜਾਬ ਅਤੇ ਬਲਾਕ ਖੇਤੀਬਾੜੀ ਅਫ਼ਸਰ ਡੇਰਾਬੱਸੀ ਵਿਖੇ ਕੰਮ ਕੀਤਾ। ਉਨ੍ਹਾਂ ਨੇ ਪਦਉੱਨਤੀ ਉਪਰੰਤ ਸਾਲ 2025-26 ਦੌਰਾਨ ਬਤੌਰ ਡਿਪਟੀ ਡਾਇਰੈਕਟਰ ਖੇਤੀਬਾੜੀ (ਐੱਲਸੀਪੀਪੀ) ਸੇਵਾਵਾਂ ਨਿਭਾਈਆਂ ਅਤੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ, ਐੱਸਏਐੱਸ ਨਗਰ ਦਾ 9 ਫਰਵਰੀ 2026 ਤੋਂ ਚਾਰਜ ਸੰਭਾਲਦੇ ਹੋਏ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐੱਸਏਐੱਸ ਨਗਰ ਵਿਚ ਕੰਮ ਕਰ ਰਹੇ ਵੱਖ-ਵੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਕਿਸਾਨ ਭਲਾਈ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਕਿਸਾਨਾਂ ਨੂੰ ਲਾਭ ਦੇਣ ਨੂੰ ਸੁਨਿਸਚਿਤ ਕੀਤਾ ਜਾਵੇ ਅਤੇ ਉੱਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਡਾ. ਗੁਰਮੇਲ ਸਿੰਘ ਜੋ ਕਿ ਮੁੱਖ ਖੇਤੀਬਾੜੀ ਅਫ਼ਸਰ ਐੱਸਏਐੱਸ ਨਗਰ ਤੋਂ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਪਦਉੱਨਤ ਹੋਏ ਹਨ ਵੱਲੋਂ ਸ਼ਿਰਕਤ ਕਰਦੇ ਹੋਏ ਡਾ. ਸੁਖਜਿੰਦਰ ਸਿੰਘ ਬਾਜਵਾ ਨੂੰ ਮੁੱਖ ਖੇਤੀਬਾੜੀ ਅਫ਼ਸਰ ਐੱਸਏਐੱਸ ਨਗਰ ਦੀ ਨਿਯੁਕਤੀ ਲਈ ਵਧਾਈ ਦਿੱਤੀ ਗਈ।