ਵਾਰਡ ਨੰਬਰ 6 ਦੇ ਸਮੁੱਚੇ ਵਿਕਾਸ ਲਈ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਖਿੱਚੀ ਤਿਆਰੀ; ਲੋਕਾਂ ਨੂੰ ਦਿੱਤਾ ਭਰੋਸਾ
ਮੁਹਾਲੀ ਨਗਰ ਨਿਗਮ ਚੋਣਾਂ 2026 ਦੇ ਮੱਦੇਨਜ਼ਰ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਖੁੱਲ੍ਹ ਕੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾ ਰਹੇ ਹਨ।
Publish Date: Thu, 21 May 2026 03:01 PM (IST)
Updated Date: Thu, 21 May 2026 03:02 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ: ਮੁਹਾਲੀ ਨਗਰ ਨਿਗਮ ਚੋਣਾਂ 2026 ਦੇ ਮੱਦੇਨਜ਼ਰ ਵਾਰਡ ਨੰਬਰ 6 ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਾਰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਖੁੱਲ੍ਹ ਕੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾ ਰਹੇ ਹਨ। ਚੋਣ ਪ੍ਰਚਾਰ ਦੌਰਾਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ, ਕਿ ਜੇਕਰ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਵਾਰਡ ਨੰਬਰ 6 ਦਾ ਵਿਕਾਸ ਬਿਨ੍ਹਾਂ ਕਿਸੇ ਭੇਦਭਾਵ ਤੋਂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਇਲਾਕੇ ਅਤੇ ਹਰ ਵਰਗ ਦੇ ਲੋਕਾਂ ਨੂੰ ਬਰਾਬਰ ਤਰਜੀਹ ਦਿੱਤੀ ਜਾਵੇਗੀ ਅਤੇ ਕਿਸੇ ਵੀ ਵਾਰਡ ਵਾਸੀ ਨੂੰ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
ਡਾ. ਆਹਲੂਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰ ਰਹੀ ਹੈ ਅਤੇ ਇਸੇ ਸੋਚ ਨੂੰ ਵਾਰਡ ਨੰਬਰ 6 ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 6 ਨੂੰ ਸਾਫ਼-ਸੁਥਰਾ, ਸੁਵਿਧਾਜਨਕ ਅਤੇ ਵਿਕਸਿਤ ਬਣਾਕੇ ਪੂਰੇ ਮੋਹਾਲੀ ਦਾ ਮਾਡਲ ਵਾਰਡ ਬਣਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਾਰਡ ਅੰਦਰ ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਸਮੱਸਿਆ ਲੰਬੇ ਸਮੇਂ ਤੋਂ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਇਸ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਵਾਰਡ ਵਾਸੀਆਂ ਨੂੰ ਸਾਫ਼ ਅਤੇ ਸਿਹਤਮੰਦ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਵਾਰਡ ਵਾਸੀਆਂ ਵੱਲੋਂ ਮਿਲ ਰਹੇ ਪਿਆਰ, ਵਿਸ਼ਵਾਸ ਅਤੇ ਭਰਪੂਰ ਸਮਰਥਨ ਲਈ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਵਾਰਡ ਨੰਬਰ 6 ਵਿੱਚ ਤੇਜ਼ ਵਿਕਾਸ ਅਤੇ ਵਧੀਆ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ।