ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਪਹਿਲੀ ਚੋਣ ਬੈਠਕ ਨੂੰ ਹੁੰਗਾਰਾ
ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਪਹਿਲੀ ਚੋਣ ਬੈਠਕ ਨੂੰ ਹੁੰਗਾਰਾ
Publish Date: Mon, 11 May 2026 09:43 PM (IST)
Updated Date: Mon, 11 May 2026 09:45 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਮੁਹਾਲੀ ਨਗਰ ਨਿਗਮ ਚੋਣਾਂ 2026 ਦੇ ਮੱਦੇਨਜ਼ਰ ਸ਼ਹਿਰ ਦੇ ਵਾਰਡ ਨੰ. 6 ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਾਵੇਦਾਰ ਆਪ ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਆਪਣੀ ਪਹਿਲੀ ਚੋਣ ਬੈਠਕ ਪ੍ਰਿੰਸੀਪਲ ਸਵਰਨ ਚੌਧਰੀ ਦੇ ਗ੍ਰਹਿ, ਫੇਜ਼-3ਬੀ1, ਮੁਹਾਲੀ ਵਿਖੇ ਕੀਤੀ ਗਈ। ਜਿਸ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਸਮਰਥਨ ਮਿਲਿਆ। ਇਸ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿਚ ਮੋਹਤਬਰ ਨਾਗਰਿਕ ਅਤੇ ਸਮਰੱਥਕ ਹਾਜ਼ਰ ਰਹੇ। ਡਾ. ਆਹਲੂਵਾਲੀਆ ਦੇ ਸ਼ੁਭ ਚਿੰਤਕਾਂ ਅਤੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਅਤੇ ਲੋਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਹ ਸਿਰਫ਼ ਚੋਣਾਂ ਲਈ ਨਹੀਂ, ਸਗੋਂ ਲੰਮੇ ਸਮੇਂ ਤੋਂ ਲੋਕ ਸੇਵਾ ਦੇ ਜਜ਼ਬੇ ਨਾਲ ਮੁਹਾਲੀ ਵਾਸੀਆਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਦੱਸਿਆ ਕਿ ਜਲਦ ਹੀ ਆਪਣਾ ਵਿਸਥਾਰਪੂਰਕ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ, ਜਿਸ ਵਿਚ ਵਾਰਡ ਦੇ ਵਿਕਾਸ, ਸਫ਼ਾਈ, ਪਾਣੀ, ਸੁਰੱਖਿਆ, ਪਾਰਕਾਂ ਅਤੇ ਹੋਰ ਜਨ-ਸਹੂਲਤਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਬੈਠਕ ਵਿਚ ਸ਼ਹਿਰ ਦੇ ਕਈ ਪ੍ਰਮੁੱਖ ਅਤੇ ਮੋਹਤਬਰ ਨਾਗਰਿਕਾਂ ਨੇ ਸ਼ਿਰਕਤ ਕਰਦਿਆਂ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਜਿੱਤ ਲਈ ਪੂਰਾ ਸਮਰੱਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਅਰਵਿੰਦਰ ਸਿੰਘ ਬੇਦੀ, ਅਮਨ ਸ਼ਰਮਾ, ਪ੍ਰੇਮ ਚੌਧਰੀ ਸਮੇਤ ਵੱਡੀ ਗਿਣਤੀ ’ਚ ਇਲਾਕਾ ਵਾਸੀ ਹਾਜ਼ਰ ਸਨ।