ਡੀਟੀਐੱਫ਼ ਵੱਲੋਂ ਜ਼ਬਰੀ ਥੋਪੇ ਟੀਈਟੀ ਟੈਸਟ ਖ਼ਿਲਾਫ਼ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ
ਡੀਟੀਐੱਫ਼ ਵੱਲੋਂ ਜ਼ਬਰੀ ਥੋਪੇ ਟੀਈਟੀ ਟੈਸਟ ਖ਼ਿਲਾਫ਼ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ
Publish Date: Tue, 31 Mar 2026 09:37 PM (IST)
Updated Date: Wed, 01 Apr 2026 04:19 AM (IST)

6 ਤੇ 7 ਅਪ੍ਰੈਲ ਨੂੰ ਸਰਕਾਰ ਦੀ ਅਰਥੀ ਫੂਕਣਗੇ ਪੰਜਾਬ ਦੇ ਅਧਿਆਪਕ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਕੀਤਾ ਜਾਵੇਗਾ ਸੂਬਾ ਪੱਧਰੀ ਰੋਸ ਮੁਜ਼ਾਹਰਾ ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਐੱਸਏਐੱਸ ਨਗਰ :ਉੱਚ ਅਦਾਲਤ ਦੇ ਅਧਿਆਪਕ ਵਿਰੋਧੀ ਫ਼ੈਸਲੇ ਖ਼ਿਲਾਫ਼ ਅਤੇ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਆਪਣੇ ਹੱਕਾਂ ਦੀ ਪੂਰਤੀ ਲਈ ਸੰਘਰਸ਼ ਜ਼ਾਰੀ ਰੱਖਣਾ ਦਾ ਅਹਿਦ ਲਿਆ ਹੈ। ਫ਼ਰੰਟ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਅਧਿਆਪਕਾਂ ’ਤੇ ਜ਼ਬਰੀ ਥੋਪੇ ਟੀਈਟੀ ਦੇ ਮਸਲੇ ਤੇ ਪੰਜਾਬ ਸਰਕਾਰ ਦੇ ਗ਼ੈਰ ਜ਼ਿੰਮੇਵਾਰਨਾਂ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਸੂਬਾ ਕਮੇਟੀ ਦੀ ਆਨਲਾਈਨ ਬੈਠਕ ਵਿਚ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਲਿਆ ਗਿਆ। ਇੱਥੇ ਇਹ ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਦਾ ਟੀਈਟੀ ਟੈਸਟ ਲੈਣ ਲਈ ਕਿਹਾ ਗਿਆ ਸੀ। ਆਗੂਆਂ ਨੇ ਕਿਹਾ ਕਿ ਚਲਦੇ ਸੰਘਰਸ਼ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਜਥੇਬੰਦੀਆਂ ਨਾਲ ਬੈਠਕਾਂ ਵਿਚ ਵਾਅਦੇ ਕੀਤੇ ਸਨ ਕਿ ਟੀਈਟੀ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਰਿਵਿਊ ਪਟੀਸ਼ਨ ਪਾਈ ਜਾਵੇਗੀ ਅਤੇ ਵਿਧਾਨ ਸਭਾ ਵਿਚ ਅਧਿਆਪਕਾਂ ਦੇ ਹੱਕ ਵਿਚ ਬਿੱਲ ਪਾਸ ਕੀਤਾ ਜਾਵੇਗਾ ਪਰ ਇਸਦੇ ਉਲਟ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਕਰਨ ਵਾਲੇ 2017 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਅਤੇ ਹਾਈ ਕੋਰਟ ਵਿਚ ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਟੀਈਟੀ ਪਾਸ ਤੋਂ ਬਿਨਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫ਼ਨਾਮੇ ਤੋਂ ਇਹ ਜ਼ਾਹਿਰ ਹੋ ਗਿਆ ਹੈ ਕਿ ਰਾਜ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾਖ਼ਿਲਾਫੀ ਕਰ ਰਿਹਾ ਹੈ। ਹੁਣ ਅਧਿਆਪਕਾਂ ’ਤੇ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀਈਟੀ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਨੇ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈੱਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵੱਲੋਂ ਵਿਭਾਗੀ ਟੀਈਟੀ ਦੇ ਖ਼ਿਲਾਫ਼ 6 ਅਤੇ 7 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਿਆਂ ’ਚ ਡੀਟੀਐੱਫ਼ ਪੰਜਾਬ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਤੋਂ ਬਾਅਦ ਭਰਾਤਰੀ ਜਥੇਬੰਦੀਆਂ ਨਾਲ ਵਿਚਾਰ ਕਰਕੇ ਸੂਬਾ ਪੱਧਰੀ ਰੋਸ ਮੁਜ਼ਾਹਰਿਆਂ ਦਾ ਪ੍ਰੋਗਰਾਮ ਉਲੀਕਿਆਂ ਜਾਵੇਗਾ ਅਤੇ ਜੇਕਰ ਜ਼ਬਰੀ ਥੋਪੇ ਟੀਈਟੀ ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰੋਮੋਸ਼ਨ ਉੱਪਰ ਕੋਈ ਖ਼ਤਰਾ ਹੋਇਆ ਤਾਂ ਜਥੇਬੰਦੀ ਸਬੰਧਤ ਅਧਿਆਪਕ ਦੀ ਹਰ ਪੱਖੋਂ ਮਦਦ ਕਰੇਗੀ ਅਤੇ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ। ਬੈਠਕ ਵਿਚ ਸੂਬਾ ਮੀਤ ਪ੍ਰਧਾਨ ਸੂਬਾ ਕਮੇਟੀ ਮੈਂਬਰ ਜਗਵੀਰਨ ਕੌਰ, ਬਲਜਿੰਦਰ ਸਿੰਘ ਬਠਿੰਡਾ, ਕਰਮਜੀਤ ਸਿੰਘ ਤਾਮਕੋਟ, ਹਰਭਗਵਾਨ ਸਿੰਘ ਗੁਰਨੇ, ਤਲਵਿੰਦਰ ਸਿੰਘ ਖਰੌੜ, ਜਗਵਿੰਦਰ ਸਿੰਘ, ਪਲਵਿੰਦਰ ਸਿੰਘ ਰੰਧਾਵਾ , ਦਲਜੀਤ ਸਿੰਘ ਸਮਰਾਲਾ, ਹਰਜੀਤ ਸਿੰਘ ਸਧਾਰ, ਅਵਤਾਰ ਲਾਲ, ਚਰਨਜੀਤ ਸਿੰਘ ਕਪੂਰਥਲਾ, ਸੁਖਪਾਲਜੀਤ ਸਿੰਘ ਮੋਗਾ, ਜੀਵਨ ਸਿੰਘ ਮੁਕਤਸਰ ਸਾਹਿਬ, ਹਰਜਿੰਦਰ ਸਿੰਘ ਅਨੂਪਗੜ੍ਹ, ਪਰਵਿੰਦਰ ਸਿੰਘ ਫ਼ਤਹਿਗੜ੍ਹ ਸਾਹਿਬ, ਦਾਤਾ ਸਿੰਘ ਨਮੋਲ ਨੇ ਸੰਘਰਸ਼ ਜਾਰੀ ਰੱਖਣ ਦੀ ਸਹਿਮਤੀ ਦਿੱਤੀ।