ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ
ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ
Publish Date: Fri, 12 Dec 2025 05:22 PM (IST)
Updated Date: Fri, 12 Dec 2025 05:24 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਡੇਰਾਬੱਸੀ ਅਧੀਨ ਆਉਂਦੇ ਸਮੂਹ ਆਂਗਨਵਾੜੀ ਸੈਂਟਰਾਂ ਵਿਖੇ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ ਮਨਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸ਼੍ਰੀਮਤੀ ਸੁਮਨ ਬਾਲਾ ਨੇ ਦੱਸਿਆ ਕਿ ਇਸ ਮਿਸ਼ਨ ਅਧੀਨ ਮਹੀਨੇ ਦੀ ਹਰੇਕ 12 ਤਾਰੀਕ ਨੂੰ ਮਨਾਇਆ ਜਾਂਦਾ ਹੈ। ਜਿਸ ਵਿਚ ਸਰੀਰਕ ਬੋਧਿਕ ਗਤੀਵਿਧੀਆਂ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਇਕ ਧੀਮ ਦੇ ਅਧੀਨ ਕਰਵਾਈਆ ਜਾਂਦੀਆਂ ਹਨ। ਸ਼ੁੱਕਰਵਾਰ ਵੀ ਪਿਛਲੇ ਮਹੀਨੇ ਦੀ ਤਰ੍ਹਾਂ ਇਹ ਦਿਵਸ ਮਨਾਇਆ ਗਿਆ। ਜਿਸ ਵਿਚ ਸਮੂਹ ਆਂਗਨਵਾੜੀ ਵਰਕਰਜ਼ ਅਤੇ ਹੈਲਪਰਜ਼ ਵੱਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਮੌਜੂਦਗੀ ਵਿਚ ਵੱਖੋ-ਵੱਖਰੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਬੱਚੇ ਗਤੀਵਿਧੀਆਂ ਕਰਕੇ ਬਹੁਤ ਖ਼ੁਸ਼ ਹੋਏ ਅਤੇ ਉਨ੍ਹਾਂ ਦੇ ਮਾਪਿਆਂ ਨੇ ਵੀ ਇਸ ਕਦਮ ਦੀ ਸ਼ਲਾਘਾ ਕੀਤੀ। ਇਸ ਮੌਕੇ ਆਂਗਨਵਾੜੀ ਵਰਕਰਜ਼ ਕੁਲਵਿੰਦਰ ਕੌਰ ਲਾਲੜੂ ਮੰਡੀ ਸਮੇਤ ਹੋਰ ਵੀ ਮੌਜੂਦ ਸਨ।