ED ਦੀ ਰੇਡ ਨੇ ਛੇੜੀ ਸਿਆਸੀ ਜੰਗ: ਨੋਟਾਂ ਨਾਲ ਭਰੇ ਬੈਗ ਮਿਲਣ ਤੋਂ ਬਾਅਦ ਰਾਜਾ ਵੜਿੰਗ ਨੇ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਕਰੀਬੀਆਂ ਦੇ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਰੀਆਂ ਗਈਆਂ ਰੇਡਾਂ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਰੜ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਦੌਰਾਨ ਨੋਟਾਂ ਨਾਲ ਭਰੇ ਬੈਗ ਸੁੱਟੇ ਜਾਣ ਦੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
Publish Date: Thu, 07 May 2026 01:03 PM (IST)
Updated Date: Thu, 07 May 2026 01:08 PM (IST)
ਜੈ ਸਿੰਘ ਛਿੱਬਰ, ਚੰਡੀਗੜ੍ਹ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਕਰੀਬੀਆਂ ਦੇ ਟਿਕਾਣਿਆਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਰੀਆਂ ਗਈਆਂ ਰੇਡਾਂ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖਰੜ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਛਾਪੇਮਾਰੀ ਦੌਰਾਨ ਨੋਟਾਂ ਨਾਲ ਭਰੇ ਬੈਗ ਸੁੱਟੇ ਜਾਣ ਦੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਖ਼ੁਦ ਨੂੰ ‘ਕੱਟੜ ਇਮਾਨਦਾਰ’ ਦੱਸਣ ਵਾਲਿਆਂ ਦੀ ਅਸਲੀਅਤ ਹੁਣ ਪੂਰੇ ਪੰਜਾਬ ਦੇ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਸਾਹਮਣੇ ਆਇਆ ਦ੍ਰਿਸ਼ ਇਸ ਗੱਲ ਦਾ ਸਬੂਤ ਹੈ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਕਿਸ ਤਰ੍ਹਾਂ ਲੁੱਟਿਆ ਗਿਆ।
ਉਨ੍ਹਾਂ ਦੋਸ਼ ਲਾਇਆ ਕਿ ਸੱਤਾ ਦੇ ਬੇਹੱਦ ਨਜ਼ਦੀਕੀ ਲੋਕਾਂ ਦੇ ਟਿਕਾਣਿਆਂ ਤੋਂ ਨਕਦੀ ਮਿਲਣਾ ਇੱਕ ਗੰਭੀਰ ਮਾਮਲਾ ਹੈ। ਕਾਂਗਰਸ ਪ੍ਰਧਾਨ ਨੇ ਅੱਗੇ ਕਿਹਾ ਕਿ ਜੇਕਰ ਇਸ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਇਹ ਸਿਰਫ਼ ‘ਬਰਫ਼ ਦੇ ਪਹਾੜ ਦੀ ਨੋਕ’ ਸਾਬਤ ਹੋਵੇਗੀ ਅਤੇ ਇਸ ਵਿੱਚ ਕਈ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਰਾਜਾ ਵੜਿੰਗ ਦੀ ਟਿੱਪਣੀ
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਹੜੀ ਪਾਰਟੀ ਇਮਾਨਦਾਰੀ ਦੇ ਦਮਗਜ਼ੇ ਮਾਰਦੀ ਸੀ, ਅੱਜ ਉਸਦੇ ਆਪਣੇ ਆਗੂ ਕੇਂਦਰੀ ਏਜੰਸੀਆਂ ਦੇ ਘੇਰੇ ਵਿੱਚ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਆਪਣੀ ਤਸਵੀਰ ਚਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ ’ਤੇ ਪ੍ਰਸ਼ਾਸਨਿਕ ਫੇਲ੍ਹ ਸਾਬਤ ਹੋਈ ਹੈ।
ਵੜਿੰਗ ਨੇ ਇਹ ਵੀ ਸਵਾਲ ਚੁੱਕਿਆ ਕਿ ਜਦੋਂ ਦੂਜੀਆਂ ਪਾਰਟੀਆਂ ’ਤੇ ਰੇਡਾਂ ਪੈਂਦੀਆਂ ਸਨ ਤਾਂ ‘ਆਪ’ ਵਾਲੇ ਇਸ ਨੂੰ ਜਾਇਜ਼ ਦੱਸਦੇ ਸਨ ਪਰ ਹੁਣ ਜਦੋਂ ਖ਼ੁਦ ਸ਼ਿਕੰਜੇ ਵਿੱਚ ਹਨ ਤਾਂ ਸਿਆਸੀ ਬਦਲਾਖੋਰੀ ਦਾ ਰੋਣਾ ਰੋ ਰਹੇ ਹਨ।