ਡੀਆਈਜੀ ਭੁੱਲਰ ਖ਼ਿਲਾਫ਼ ਈਡੀ ਨੇ ਦਰਜ ਕੀਤਾ ਕੇਸ, ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ
ਈਡੀ ਨੇ ਇਹ ਕਾਰਵਾਈ ਸੀਬੀਆਈ ਦੀ ਐੱਫਆਈਆਰ ਦੇ ਆਧਾਰ ’ਤੇ ਪ੍ਰਿਵੈਂਨਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐੱਮਐੱਲਏ) ਤਹਿਤ ਕੀਤੀ ਹੈ। ਪਿਛਲੇ ਮਹੀਨੇ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਨੂੰ ਉਨ੍ਹਾਂ ਦੇ ਸਹਿਯੋਗੀ ਕ੍ਰਿਸ਼ਣੂ ਸ਼ਾਰਦਾ ਨਾਲ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਸਨ ਕਿ ਦੋਵਾਂ ਨੇ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਕਾਰੋਬਾਰੀ ਆਕਾਸ਼ ਬੱਤਾ ਤੋਂ ਅੱਠ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਕਰਤਾ ਆਕਾਸ਼ ਬੱਤਾ ਨੇ ਇਹ ਦੋਸ਼ ਸੀਬੀਆਈ ਨੂੰ ਲਿਖਤੀ ਰੂਪ ’ਚ ਦਿੱਤੇ ਸਨ, ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਜਾਲ ਵਿਛਾ ਕੇ ਦੋਵਾਂ ਨੂੰ ਫੜ ਲਿਆ ਸੀ।
Publish Date: Fri, 14 Nov 2025 11:01 AM (IST)
Updated Date: Fri, 14 Nov 2025 11:04 AM (IST)
ਜਾਸ, ਚੰਡੀਗੜ੍ਹ : ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸੀਬਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਿਛਲੇ ਮਹੀਨੇ ਰਿਸ਼ਵਤ ਦੇ ਇਕ ਮਾਮਲੇ ’ਚ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ’ਤੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕਰ ਲਿਆ। ਸੂਤਰਾਂ ਮੁਤਾਬਕ ਹੁਣ ਈਡੀ ਨੇ ਵੀ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਈਡੀ ਨੇ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਈਡੀ ਨੇ ਇਹ ਕਾਰਵਾਈ ਸੀਬੀਆਈ ਦੀ ਐੱਫਆਈਆਰ ਦੇ ਆਧਾਰ ’ਤੇ ਪ੍ਰਿਵੈਂਨਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐੱਮਐੱਲਏ) ਤਹਿਤ ਕੀਤੀ ਹੈ। ਪਿਛਲੇ ਮਹੀਨੇ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਨੂੰ ਉਨ੍ਹਾਂ ਦੇ ਸਹਿਯੋਗੀ ਕ੍ਰਿਸ਼ਣੂ ਸ਼ਾਰਦਾ ਨਾਲ ਗ੍ਰਿਫ਼ਤਾਰ ਕੀਤਾ ਸੀ। ਦੋਸ਼ ਸਨ ਕਿ ਦੋਵਾਂ ਨੇ ਮੰਡੀ ਗੋਬਿੰਦਗੜ੍ਹ ਦੇ ਸਕ੍ਰੈਪ ਕਾਰੋਬਾਰੀ ਆਕਾਸ਼ ਬੱਤਾ ਤੋਂ ਅੱਠ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਕਰਤਾ ਆਕਾਸ਼ ਬੱਤਾ ਨੇ ਇਹ ਦੋਸ਼ ਸੀਬੀਆਈ ਨੂੰ ਲਿਖਤੀ ਰੂਪ ’ਚ ਦਿੱਤੇ ਸਨ, ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਜਾਲ ਵਿਛਾ ਕੇ ਦੋਵਾਂ ਨੂੰ ਫੜ ਲਿਆ ਸੀ।
ਸੀਬੀਆਈ ਨੇ ਗ੍ਰਿਫ਼ਤਾਰੀ ਤੋਂ ਬਾਅਦ ਭੁੱਲਰ ਦੇ ਸੈਕਟਰ 40 ਸਥਿਤ ਘਰ ’ਤੇ ਛਾਪੇਮਾਰੀ ਕੀਤੀ ਸੀ। ਉਸ ਦੌਰਾਨ ਸੀਬੀਆਈ ਨੂੰਉਨ੍ਹਾਂ ਦੇ ਘਰ ਸੱਤ ਕਰੋੜ ਕੈਸ਼ ਤੇ ਢਾਈ ਕਿੱਲੋ ਸੋਨਾ ਮਿਲਿਆ ਸੀ। ਉਨ੍ਹਾਂ ਕੋਲ ਕਈ ਨਾਮੀ-ਬੇਨਾਮੀ ਪ੍ਰਾਪਰਟੀ ਦਾ ਵੀ ਪਤਾ ਲੱਗਿਆ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਵੀ ਕੇਸ ਦਰਜ ਕਰ ਲਿਆ ਸੀ। ਉੱਥੇ ਹੀ ਪੰਜਾਬ ਵਿਜੀਲੈਂਸ ਬਿਊਰੋ ਨੇਵੀ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕੀਤਾ ਸੀ।