ਪਰਿਵਾਰਕ ਮੈਂਬਰਾਂ ਨੇ ਕੀਤੇ ਨੇਤਰਦਾਨ
ਪਰਿਵਾਰਕ ਮੈਂਬਰਾਂ ਨੇ ਕੀਤੇ ਨੇਤਰਦਾਨ
Publish Date: Mon, 02 Mar 2026 06:06 PM (IST)
Updated Date: Mon, 02 Mar 2026 06:07 PM (IST)

ਮਹਿਰਾ, ਪੰਜਾਬੀ ਜਾਗਰਣ, ਖਰੜ : ਰੋਟਰੀ ਕਲੱਬ ਖਰੜ ਵੱਲੋਂ ਪਿਛਲੇ ਕਈ ਸਾਲਾ ਤੋਂ ਲੋੜਵੰਦ ਲੋਕਾਂ ਨੂੰ ਅੱਖਾਂ ਦੀ ਰੋਸ਼ਨੀ ਪ੍ਰਦਾਨ ਕਰਨ ਵਾਸਤੇ ‘ਹਨੇਰੇ ਤੋਂ ਉਜਾਲੇ ਵੱਲ’ ਇਕ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਪਿਛਲੀ ਦੁਪਹਿਰ ਇਕ ਹੋਰ ਬਜ਼ੁਰਗ ਸ਼ਖ਼ਸੀਅਤ ਪ੍ਰਕਾਸ਼ ਵਤੀ (88) ਪਤਨੀ ਸਵਰਗੀ ਸਤਪਾਲ ਜਿੰਦਲ ਵਾਸੀ ਰੰਧਾਵਾ ਰੋਡ ਨੇੜੇ ਖ਼ਾਲਸਾ ਸਕੂਲ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਗਈਆਂ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਕਲੱਬ ਨੂੰ ਸਮਾਜ ਸੇਵੀ ਵਿਕਾਸ ਗਰਗ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਦੋਸਤ ਸੰਜੇ ਜਿੰਦਲ ਦੀ ਮਾਤਾ ਦਾ ਦੇਹਾਂਤ ਹੋ ਗਿਆ ਹੈ ਤੇ ਅਸੀਂ ਉਨ੍ਹਾਂ ਦੀਆਂ ਅੱਖਾਂ ਦਾਨ ਕਰਵਾਉਣੀਆਂ ਚਾਹੁੰਦੇ ਹਾਂ। ਫਿਰ ਰੋਟਰੀ ਕਲੱਬ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਤੇ ਪਰਿਵਾਰ ਦੀ ਸਹਿਮਤੀ ਲੈ ਕੇ ਪੀਜੀਆਈ ਦੇ ਅੱਖਾਂ ਦੇ ਵਿਭਾਗ ਤੋਂ ਸ਼ਿਵਿੰਦਰ ਕੁਮਾਰ ਦੀ ਅਗਵਾਈ ਵਿਚ ਟੀਮ ਨੂੰ ਬੁਲਾਇਆ ਗਿਆ ਤੇ ਉਨ੍ਹਾਂ ਨੇ ਘਰ ਪਹੁੰਚ ਕੇ ਅੱਖਾਂ ਲੈਣ ਦੀ ਪ੍ਰਕਿਰਿਆ ਨੂੰ ਪੂਰਾ ਕੀਤਾ। ਰੋਟਰੀ ਕਲੱਬ ਦੇ ਪ੍ਰਧਾਨ ਹਿੰਮਤ ਸਿੰਘ ਸੈਣੀ ਤੇ ਸਕੱਤਰ ਸੁਖਵਿੰਦਰ ਸਿੰਘ ਲੌਂਗੀਆਂ ਨੇ ਪਰਿਵਾਰ ਦੇ ਜਜ਼ਬੇ ਨੂੰ ਨਮਨ ਕੀਤਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਰੋਟਰੀ ਕਲੱਬ ਹੁਣ ਤਕ ਮਰਨ ਉਪਰੰਤ ਪਰਿਵਾਰਾਂ ਨੂੰ ਮੋਟੀਵੇਟ ਕਰ ਕੇ 89 ਲੋਕਾਂ ਦੀਆਂ ਅੱਖਾਂ ਦਾਨ ਕਰਵਾ ਚੁੱਕਾ ਹੈ। ਹੁਣ 178 ਲੋਕ ਇਸ ਸੰਸਾਰ ਨੂੰ ਦੇਖ ਰਹੇ ਹਨ।