ਕਿਸਾਨਾਂ ਦੀ ਭੁੱਖ ਹੜਤਾਲ ਖਤਮ, ਪੁੱਡਾ ਮੰਤਰੀ ਨੇ ਦਿੱਤਾ ਜਾਇਜ਼ ਮੰਗਾਂ ਮੰਨਣ ਦਾ ਭਰੋਸਾ
ਕਿਸਾਨਾਂ ਨੇ ਮੰਤਰੀ ਅੱਗੇ ਪੰਦਰਾਂ ਮੰਗੀਆਂ ਰੱਖੀਆਂ ਗਈਆਂ। ਜਿਨ੍ਹਾਂ ਚੋਂ ਇਕ ਮੰਗ ਨੂੰ ਛੱਡ ਕੇ ਬਾਕੀ 14 ਮੰਗਾਂ ਮੰਨਣ ਦਾ ਭਰੋਸਾ ਦਿੱਤਾ ਅਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ। ਇਸ ਮਗਰੋਂ ਕਿਸਾਨ ਆਪਣੇ ਘਰਾਂ ਨੂੰ ਪਰਤ ਗਏ।
Publish Date: Tue, 14 Apr 2026 03:27 PM (IST)
Updated Date: Tue, 14 Apr 2026 03:31 PM (IST)
ਦਰਸ਼ਨ ਸਿੰਘ ਸੋਢੀ ਪੰਜਾਬੀ ਜਾਗਰਣ, ਐਸਏਐਸ ਨਗਰ: ਮੁਹਾਲੀ ਇਲਾਕੇ ਦੇ ਕਿਸਾਨਾਂ ਵੱਲੋਂ ਗਮਾਡਾ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਲਈ ਐਕਵਾਇਰ ਕੀਤੀਆਂ ਜਾਂਦੀਆਂ ਜ਼ਮੀਨਾਂ ਦੇ ਮੁੱਦੇ 'ਤੇ ਸ਼ੁਰੂ ਕੀਤੀ ਭੁੱਖ ਹੜਤਾਲ ਪੰਜਾਬ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ (ਪੁੱਡਾ) ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁਹਾਲੀ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਨਿੱਜੀ ਦਖ਼ਲ ਦੇ ਕੇ ਖ਼ਤਮ ਕਰਵਾ ਦਿੱਤੀ ਹੈ।
ਮੁਹਾਲੀ ਨੇੜਲੇ ਪਿੰਡਾਂ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 21 ਦਿਨਾਂ ਤੋਂ ਗਮਾਡਾ ਦਫ਼ਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ 'ਤੇ ਬੈਠੇ ਸਨ। ਕਿਸਾਨਾਂ ਨੇ ਮੰਤਰੀ ਅੱਗੇ ਪੰਦਰਾਂ ਮੰਗੀਆਂ ਰੱਖੀਆਂ ਗਈਆਂ। ਜਿਨ੍ਹਾਂ ਚੋਂ ਇਕ ਮੰਗ ਨੂੰ ਛੱਡ ਕੇ ਬਾਕੀ 14 ਮੰਗਾਂ ਮੰਨਣ ਦਾ ਭਰੋਸਾ ਦਿੱਤਾ ਅਤੇ ਕਿਸਾਨਾਂ ਦੀ ਭੁੱਖ ਹੜਤਾਲ ਖਤਮ ਕਰਵਾਈ। ਇਸ ਮਗਰੋਂ ਕਿਸਾਨ ਆਪਣੇ ਘਰਾਂ ਨੂੰ ਪਰਤ ਗਏ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨਾਲ ਚਟਾਨ ਵਾਂਗ ਖੜੀ ਹੈ ਅਤੇ ਕਿਸਾਨਾਂ ਦੇ ਸਾਰੇ ਮਸਲੇ ਪੜਾਅਵਾਰ ਹੱਲ ਕੀਤੇ ਜਾਣਗੇ।
ਇਸ ਮੌਕੇ ਆਪ ਆਗੂ ਡਾਕਟਰ ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਗਮਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀਮਤੀ ਸਾਕਸ਼ੀ ਸਾਹਨੀ, ਸਮੇਤ ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਸਰਪੰਚ ਕਰਾਲਾ, ਜਗਰੂਪ ਸਿੰਘ, ਗੁਰਪ੍ਰਤਾਪ ਸਿੰਘ ਬੜੀ ਅਤੇ ਆਪ ਆਗੂ ਤਰਲੋਚਨ ਸਿੰਘ ਮਟੌਰ ਹੋਰ ਕਿਸਾਨ ਹਾਜ਼ਰ ਸਨ।