ਕਿਸਾਨਾਂ ਦਾ ਵੱਡਾ ਐਲਾਨ: ਭਲਕੇ ਪੂਰੇ ਪੰਜਾਬ 'ਚ ਫੂਕੇ ਜਾਣਗੇ ਰਾਜਪਾਲ ਤੇ ਭਾਜਪਾ ਦੇ ਪੁਤਲੇ, ਪੁਲਿਸ ਕਾਰਵਾਈ ਤੋਂ ਭੜਕੇ ਕਿਸਾਨ ਬਿਨਾਂ ਮੰਗ ਪੱਤਰ ਦਿੱਤੇ ਮੁੜੇ ਵਾਪਸ
ਉਧਰ, ਚੰਡੀਗੜ੍ਹ ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਦੌਰਾਨ ਦੋ ਔਰਤਾਂ ਸਮੇਤ 25-30 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਹੁਣ ਇਨ੍ਹਾਂ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
Publish Date: Fri, 15 May 2026 04:46 PM (IST)
Updated Date: Fri, 15 May 2026 04:48 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁਹਾਲੀ ਤੋਂ ਪੰਜਾਬ ਦੇ ਰਾਜਪਾਲ ਭਵਨ ਵੱਲ ਕੂਚ ਕਰਨ ਦੌਰਾਨ ਬੁੜੈਲ ਜੇਲ੍ਹ ਦੀ ਪਿਛਲੀ ਸੜਕ ਉੱਤੇ ਕਿਸਾਨਾਂ 'ਤੇ ਜਲ ਤੋਪਾਂ ਚਲਾਉਣ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਜਿਸ ਕਾਰਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ ਅਤੇ ਕੁੱਝ ਕਿਸਾਨ ਜ਼ਖਮੀ ਹੋ ਗਏ।
ਇਸ ਦੇ ਰੋਸ ਵਜੋਂ ਪ੍ਰਦਰਸ਼ਨਕਾਰੀ ਕਿਸਾਨ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਵੀ ਨਹੀਂ ਗਏ ਅਤੇ ਉੱਥੋਂ ਹੀ ਵਾਪਸ ਮੁੜ ਆਏ। ਇਸ ਕਿਸਾਨਾਂ ਨੇ ਐਲਾਨ ਕੀਤਾ ਕਿ ਸਨਿੱਚਰਵਾਰ ਵਾਰ ਨੂੰ ਮੁਹਾਲੀ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਪੰਜਾਬ ਦੇ ਰਾਜਪਾਲ ਅਤੇ ਭਾਜਪਾ ਦੇ ਪੁਤਲੇ ਸਾੜ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਉਧਰ, ਚੰਡੀਗੜ੍ਹ ਪੁਲਿਸ ਵੱਲੋਂ ਰੋਸ ਪ੍ਰਦਰਸ਼ਨ ਦੌਰਾਨ ਦੋ ਔਰਤਾਂ ਸਮੇਤ 25-30 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਹੁਣ ਇਨ੍ਹਾਂ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।