- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਭਰ ਚੋਂ ਕਿਸਾਨਾਂ ਦੇ ਕਾਫਲੇ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਪਰਮਦੀਪ ਸਿੰਘ ਬੈਦਵਾਨ ਅੰਗਰੇਜ਼ ਸਿੰਘ ਸਮੇਤ ਹੋਰ ਸੀਨੀਅਰ ਆਗੂ ਨੇਚਰ ਪਾਰਕ ਵਿੱਚ ਪਹੁੰਚ ਗਏ ਹਨ ਅਤੇ ਹੋਰਨਾਂ ਸ਼ਹਿਰਾਂ ਅਤੇ ਪਿੰਡਾਂ ਚੋਂ ਵੀ ਕਿਸਾਨਾਂ ਦੇ ਕਾਫਲੇ ਆਉਣੇ ਸ਼ੁਰੂ ਹੋ ਗਏ ਹਨ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਦੇ ਪਾਣੀਆਂ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਬੀਬੀਐਮਬੀ ਸਮੇਤ ਖੇਤੀਬਾੜੀ ਨਾਲ ਜੁੜੇ ਹੋਰ ਮਸਲਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਅੱਜ ਮੁਹਾਲੀ ਦੇ ਨੇਚਰ ਪਾਰਕ ਫੇਜ਼-8 ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਭਰ ਚੋਂ ਕਿਸਾਨਾਂ ਦੇ ਕਾਫਲੇ ਮੁਹਾਲੀ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਪਰਮਦੀਪ ਸਿੰਘ ਬੈਦਵਾਨ ਅੰਗਰੇਜ਼ ਸਿੰਘ ਸਮੇਤ ਹੋਰ ਸੀਨੀਅਰ ਆਗੂ ਨੇਚਰ ਪਾਰਕ ਵਿੱਚ ਪਹੁੰਚ ਗਏ ਹਨ ਅਤੇ ਹੋਰਨਾਂ ਸ਼ਹਿਰਾਂ ਅਤੇ ਪਿੰਡਾਂ ਚੋਂ ਵੀ ਕਿਸਾਨਾਂ ਦੇ ਕਾਫਲੇ ਆਉਣੇ ਸ਼ੁਰੂ ਹੋ ਗਏ ਹਨ।
ਅੱਜ ਇੱਥੇ ਪੰਜਾਬ ਦੇ ਕਿਸਾਨ ਆਪਣੀਆਂ ਮੰਗਾਂ ਉਤੇ ਚਰਚਾ ਕਰਨ ਉਪਰੰਤ ਮੁਹਾਲੀ ਤੋਂ ਪੰਜਾਬ ਦੇ ਰਾਜਪਾਲ ਭਵਨ ਵੱਲ ਕੂਚ ਕਰਨਗੇ। ਜੇਕਰ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਰਾਹ ਡੱਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਵੱਲੋਂ ਮੌਕੇ 'ਤੇ ਹੀ ਅਗਲੇ ਐਕਸ਼ਨ ਬਾਰੇ ਨਿਰਣਾ ਲਿਆ ਜਾਵੇਗਾ।
ਉਂਜ ਦੂਰ ਦੁਰਾਡੇ ਇਲਾਕੇ ਦੇ ਕਿਸਾਨ ਵੀਰਵਾਰ ਸ਼ਾਮ ਨੂੰ ਹੀ ਮੁਹਾਲੀ ਵਿਚ ਆਉਣੇ ਸ਼ੁਰੂ ਹੋ ਗਏ ਸੀ। ਜਿਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਅਤੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਰਾਤ ਬਿਤਾਈ।