ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਐਕਸ਼ਨ: ਲੈਂਡ ਮਾਰਗੇਜ਼ ਬੈਂਕ ਦੇ ਘਿਰਾਓ ਲਈ ਨਿਕਲੇ ਕਿਸਾਨਾਂ ਨੂੰ ਪੁਲਿਸ ਨੇ ਨੇਚਰ ਪਾਰਕ ਨੇੜੇ ਰੋਕਿਆ
ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਵਿੱਚ ਕਿਸਾਨਾਂ ਵੱਲੋਂ ਲੈਂਡ ਮਾਰਗੇਜ਼ ਬੈਂਕਾਂ ਦੇ ਬਾਹਰ ਲੜੀਵਾਰ ਧਰਨੇ ਚੱਲ ਰਹੇ ਹਨ। ਇਸੇ ਦੌਰਾਨ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਅਤੇ ਉਥੋਂ ਪੈਦਲ ਹੀ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ। ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਦਾ ਰਾਹ ਰੋਕ ਲਿਆ।
Publish Date: Mon, 01 Jun 2026 01:59 PM (IST)
Updated Date: Mon, 01 Jun 2026 02:02 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸੋਮਵਾਰ ਨੂੰ ਲੈਂਡ ਮਾਰਗੇਜ ਬੈਂਕ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਨੂੰ ਘੇਰਨ ਜਾ ਰਹੇ ਕਿਸਾਨਾਂ ਨੂੰ ਮੁਹਾਲੀ ਪੁਲਿਸ ਨੇ ਰਾਹ ਵਿੱਚ ਬੈਰੀਕੇਡ ਲਗਾ ਕੇ ਰੋਕ ਲਿਆ। ਜਿਸ ਕਾਰਨ ਕਿਸਾਨ ਸਿੱਖਿਆ ਬੋਰਡ ਦੇ ਪਿੱਛੇ ਨੇਚਰ ਪਾਰਕ ਨੇੜੇ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ਉਤੇ ਧਰਨਾ ਲਗਾ ਕੇ ਬੈਠ ਗਏ।
ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ਵਿੱਚ ਕਿਸਾਨਾਂ ਵੱਲੋਂ ਲੈਂਡ ਮਾਰਗੇਜ਼ ਬੈਂਕਾਂ ਦੇ ਬਾਹਰ ਲੜੀਵਾਰ ਧਰਨੇ ਚੱਲ ਰਹੇ ਹਨ। ਇਸੇ ਦੌਰਾਨ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਅਤੇ ਉਥੋਂ ਪੈਦਲ ਹੀ ਚੰਡੀਗੜ੍ਹ ਵੱਲ ਚਾਲੇ ਪਾ ਦਿੱਤੇ। ਪੁਲਿਸ ਨੇ ਬੈਰੀਕੇਡ ਲਗਾ ਕੇ ਕਿਸਾਨਾਂ ਦਾ ਰਾਹ ਰੋਕ ਲਿਆ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸਿੱਧੂਪੁਰ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ, ਬਲਾਕ ਮੁਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ, ਕਾਕਾ ਸਿੰਘ ਕੋਟਲਾ, ਮਾਨ ਸਿੰਘ ਰਾਜਪੁਰਾ ਅਤੇ ਹੋਰ ਮੌਜੂਦ ਹਨ।