ਪੁੱਤਰ ਲਈ ਪਿਤਾ ਉਤਰੇ ਮੈਦਾਨ ਵਿਚ, ਵਾਰਡ ਨੰ. 10 ਤੋਂ ਰੂਬੀ ਸਿੱਧੂ ਦੇ ਹੱਕ ’ਚ ਬਲਬੀਰ ਸਿੱਧੂ ਨੇ ਕੀਤਾ ਚੋਣ ਪ੍ਰਚਾਰ
ਨਗਰ ਨਿਗਮ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਇਸ ਸਮੇਂ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸੇ ਤਹਿਤ ਵਾਰਡ ਨੰ. 10 ਤੋਂ ਕਾਂਗਰਸ ਦੇ ਉਮੀਦਵਾਰ ਕੰਵਰਬੀਰ ਸਿੰਘ ਸਿੱਧੂ ਦੇ ਹੱਕ ਵਿਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਕੀਤਾ, ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀਆਂ ਚੋਣਾਂ ਵਿਚ ਇਸੇ ਵਾਰਡ ਤੋਂ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਜਿੱਤ ਕੇ ਮੇਅਰ ਬਣੇ ਸਨ।
Publish Date: Fri, 22 May 2026 12:00 PM (IST)
Updated Date: Fri, 22 May 2026 12:03 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ। ਨਗਰ ਨਿਗਮ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਇਸ ਸਮੇਂ ਚੋਣ ਪ੍ਰਚਾਰ ਸਿਖਰਾਂ ’ਤੇ ਹੈ। ਇਸੇ ਤਹਿਤ ਵਾਰਡ ਨੰ. 10 ਤੋਂ ਕਾਂਗਰਸ ਦੇ ਉਮੀਦਵਾਰ ਕੰਵਰਬੀਰ ਸਿੰਘ ਸਿੱਧੂ ਦੇ ਹੱਕ ਵਿਚ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੋਣ ਪ੍ਰਚਾਰ ਕੀਤਾ, ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀਆਂ ਚੋਣਾਂ ਵਿਚ ਇਸੇ ਵਾਰਡ ਤੋਂ ਬਲਬੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਜੀਤੀ ਸਿੱਧੂ ਜਿੱਤ ਕੇ ਮੇਅਰ ਬਣੇ ਸਨ।
ਸਿੱਧੂ ਨੇ ਡੋਰ-ਟੂ-ਡੋਰ ਸੰਪਰਕ ਕਰਕੇ ਆਪਣੇ ਪੁੱਤਰ ਲਈ ਵੋਟਾਂ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਕੰਮ ਕਰਦੀ ਆਈ ਹੈ। ਚੋਣ ਪ੍ਰਚਾਰ ਦੌਰਾਨ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।