ਵਿੱਤ ਮੰਤਰੀ ਹਰਪਾਲ ਚੀਮਾ ਦਾ ਭਾਜਪਾ 'ਤੇ ਵੱਡਾ ਹਮਲਾ: ਕਿਹਾ- ਅਸੀਂ ED-CBI ਦੀਆਂ ਰੇਡਾਂ ਤੋਂ ਡਰਨ ਵਾਲੇ ਨਹੀਂ
ਹਰਪਾਲ ਚੀਮਾ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਪਾਲਿਸੀ ਰਹੀ ਹੈ ਕਿ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਹੀ ED ਅਤੇ CBI ਦੀਆਂ ਰੇਡਾਂ ਕਰਵਾ ਕੇ ਮਾਹੌਲ ਖਰਾਬ ਕਰਨ ਅਤੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਏਜੰਸੀਆਂ ਰਾਹੀਂ ਲੋਕਾਂ ਦੀਆਂ ਵੋਟਾਂ ਵੀ ਕੱਟ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ।
Publish Date: Sat, 09 May 2026 09:20 AM (IST)
Updated Date: Sat, 09 May 2026 09:27 AM (IST)
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਜੀਵ ਅਰੋੜਾ ਦੇ ਘਰ ਹੋਈ ਈਡੀ (ED) ਦੀ ਰੇਡ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਚੋਣਾਂ ਵਾਲੇ ਰਾਜਾਂ ਵਿੱਚ ਵਿਰੋਧੀ ਧਿਰਾਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਇਹ ਭਾਜਪਾ ਦੀ ਪੁਰਾਣੀ ਪਾਲਿਸੀ ਰਹੀ ਹੈ ਕਿ ਜਿੱਥੇ ਵੀ ਚੋਣਾਂ ਹੁੰਦੀਆਂ ਹਨ, ਉੱਥੇ ਹੀ ED ਅਤੇ CBI ਦੀਆਂ ਰੇਡਾਂ ਕਰਵਾ ਕੇ ਮਾਹੌਲ ਖਰਾਬ ਕਰਨ ਅਤੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਏਜੰਸੀਆਂ ਰਾਹੀਂ ਲੋਕਾਂ ਦੀਆਂ ਵੋਟਾਂ ਵੀ ਕੱਟ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਭਾਜਪਾ ਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਅਸੀਂ ਤੁਹਾਡੀਆਂ ਗਿੱਦੜ-ਭਬਕੀਆਂ ਤੋਂ ਡਰਨ ਵਾਲੇ ਨਹੀਂ ਹਾਂ ਅਤੇ ਨਾ ਹੀ ਅਸੀਂ ਝੁਕਾਂਗੇ।ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰਨ ਬਹੁਮਤ ਨਾਲ ਚੱਲ ਰਹੀ ਹੈ ਅਤੇ ਅਜਿਹੀਆਂ ਕਾਰਵਾਈਆਂ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ।