ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਪਹਿਲੀ ਵਾਰ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ
ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਪਹਿਲੀ ਵਾਰ ਹੋਈ ਹੈਲੀਕਾਪਟਰ ਨਾਲ ਫੁੱਲਾਂ ਦੀ ਵਰਖਾ
Publish Date: Thu, 04 Dec 2025 05:52 PM (IST)
Updated Date: Thu, 04 Dec 2025 05:53 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਜੀ ਜਿਨ੍ਹਾਂ ਦਾ ਜਨਮ ਦਿਹਾੜਾ ਉਨ੍ਹਾਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਨਾਇਆ ਗਿਆ, ਉੱਥੇ ਇਸ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਪਹਿਲੀ ਵਾਰ ਸਮਾਜ ਸੇਵੀ ਅਤੇ ਖੇਡ ਪ੍ਰਮੋਟਰ ਰੂਪਾ ਸੋਹਾਣਾ ਅਤੇ ਕੌਂਸਲਰ ਹਰਜੀਤ ਸਿੰਘ ਭੋਲੂ ਵੱਲੋਂ ਹੈਲੀਕਾਪਟਰ ਰਾਹੀਂ ਅਸਥਾਨ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰੂਪਾ ਸੋਹਾਣਾ ਨੇ ਦੱਸਿਆ ਕਿ ਉਨ੍ਹਾਂ ਦੀ ਸ਼ੁਰੂ ਤੋਂ ਦਿਲੀ ਇੱਛਾ ਸੀ ਕਿ ਜਦੋਂ ਵੀ ਮੌਕਾ ਮਿਲਿਆ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਉਹ ਇਕ ਵਿਲੱਖਣ ਸੇਵਾ ਲੈਣ। ਉਨ੍ਹਾਂ ਦੱਸਿਆ ਕਿ ਦੇਹਰਾਦੂਨ ਤੋਂ ਵਿਸ਼ੇਸ਼ ਤੌਰ ’ਤੇ ਬੁੱਕ ਕਰਕੇ ਹੈਲੀਕਾਪਟਰ ਮੰਗਵਾਇਆ ਗਿਆ ਅਤੇ ਸੱਤ ਵਾਰੀ ਵਿਚ ਇਕ ਕੁਇੰਟਲ ਗੁਲਾਬ ਦੇ ਫੁੱਲ ਅਤੇ 51 ਕਿਲੋ ਗੈਂਦੇ ਦੇ ਫੁੱਲਾਂ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਅਸਥਾਨ ’ਤੇ ਵਰਖਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੁਰੂ ਮਹਾਰਾਜ ਦੀ ਕਿਰਪਾ ਨਾਲ ਅੱਗੇ ਤੋਂ ਵੀ ਇਹ ਸੇਵਾ ਨਿਰੰਤਰ ਜਾਰੀ ਰਹੇਗੀ।