ਸਾਬਕਾ ਮੇਅਰ ਜੀਤੀ ਨੇ ਅਮਿਤ ਜੈਨ ਲਈ ਵੋਟਾਂ ਮੰਗੀਆਂ
ਸਾਬਕਾ ਮੇਅਰ ਜੀਤੀ ਨੇ ਅਮਿਤ ਜੈਨ ਲਈ ਵੋਟਾਂ ਮੰਗੀਆਂ
Publish Date: Mon, 18 May 2026 07:30 PM (IST)
Updated Date: Mon, 18 May 2026 07:31 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ ਮੁਹਾਲੀ : ਨਗਰ ਨਿਗਮ ਮੁਹਾਲੀ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਵਾਰਡ ਨੰ. 22 ਤੋਂ ਚੋਣ ਲੜ ਰਹੇ ਉਮੀਦਵਾਰ ਅਮਿਤ ਜੈਨ ਦੇ ਸਮਰਥਨ ਵਿਚ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਨੇ ਐਰੋਸਿਟੀ ਇਲਾਕੇ ਵਿਚ ਲੋਕ ਸੰਪਰਕ ਮੁਹਿੰਮ ਚਲਾ ਕੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਸਮਰਥਕ ਹਾਜ਼ਰ ਸਨ। ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਨੇ ਕਿਹਾ ਕਿ ਅਮਿਤ ਜੈਨ ਇਕ ਮਿਹਨਤੀ ਅਤੇ ਸਮਾਜਿਕ ਸ਼ਖ਼ਸੀਅਤ ਹਨ, ਜੋ ਲੰਮੇ ਸਮੇਂ ਤੋਂ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਂਦੇ ਹਨ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਅਮਿਤ ਜੈਨ ਦਾ ਭਰਪੂਰ ਸਹਿਯੋਗ ਲੈਣਾ ਚਾਹੀਦਾ ਹੈ। ਇਸ ਮੌਕੇ ਅਮਿਤ ਜੈਨ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਵਾਰਡ ਨੰ. 22 ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ, ਸਫ਼ਾਈ, ਸੜਕਾਂ, ਸੀਵਰੇਜ ਸਿਸਟਮ ਦਾ ਸੁਧਾਰ ਅਤੇ ਸ਼ਹਿਰੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਅਮਿਤ ਜੈਨ ਨੇ ਕਿਹਾ ਕਿ ਉਹ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਗੇ ਅਤੇ ਵਾਰਡ ਨੂੰ ਆਦਰਸ਼ ਵਾਰਡ ਬਣਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਲੋਕ ਸੰਪਰਕ ਮੁਹਿੰਮ ਦੌਰਾਨ ਲੋਕਾਂ ਨੇ ਵੀ ਉਨ੍ਹਾਂ ਨੂੰ ਉਸਾਰੂ ਸਹਿਯੋਗ ਦਾ ਭਰੋਸਾ ਦਿੱਤਾ।