ਗਾਂਜੇ ਦਾ ਨਸ਼ਾ ਕਰਨ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਨੂੰ ਕੀਤਾ ਕਾਬੂ
ਗਾਂਜੇ ਦਾ ਨਸ਼ਾ ਕਰਨ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਨੂੰ ਕੀਤਾ ਕਾਬੂ
Publish Date: Wed, 11 Feb 2026 07:49 PM (IST)
Updated Date: Wed, 11 Feb 2026 07:50 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਪੁਲਿਸ ਨੇ ਨਸ਼ਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਵੱਖ-ਵੱਖ ਮਾਮਲਿਆਂ ’ਚ ਚਾਰ ਵਿਅਕਤੀਆਂ ਨੂੰ ਗਾਂਜੇ ਦੇ ਸੇਵਨ ਕਰਨ ਦੇ ਦੋਸ਼ ਤਹਿਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾਬੱਸੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਡੇਰਾਬੱਸੀ ਅਤੇ ਮੁਬਾਰਕਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਡੇਰਾਬੱਸੀ ਅਤੇ ਮੁਬਾਰਕਪੁਰ ਵਿਖੇ ਕੁਝ ਵਿਅਕਤੀ ਗਾਂਜੇ ਦਾ ਨਸ਼ਾ ਕਰ ਰਹੇ ਸਨ। ਜਿਸ ਤੋਂ ਬਾਅਦ ਪੁਲਿਸ ਨੇ ਰੇਡ ਕਰ ਕੇ ਉਕਤ ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕਰ ਲਿਆ। ਜਿਨ੍ਹਾਂ ਨੇ ਗਾਂਜੇ ਦਾ ਸੇਵਨ ਕੀਤਾ ਹੋਇਆ ਸੀ। ਜਿਨ੍ਹਾਂ ਦੀ ਪਛਾਣ ਸੁੱਖਾ ਪੁੱਤਰ ਗਰੀਬ ਦਾਸ ਵਾਸੀ ਢੇਹਾ ਕਾਲੋਨੀ ਪਿੰਡ ਮੀਰਪੁਰ ਮੁਬਾਰਕਪੁਰ, ਰਵੀ ਪੁੱਤਰ ਮੋਦਾ ਗਿਰੀ ਸ਼ਿਵ ਮੰਦਰ ਡੇਰਾਬੱਸੀ, ਦੀਪਕ ਸਾਗਰ ਪੁੱਤਰ ਪ੍ਰਕਾਸ਼ ਸਾਗਰ ਵਾਸੀ ਵਿਕਾਸ ਨਗਰ ਮੌਲੀ ਜਾਗਰਾਂ ਚੰਡੀਗੜ੍ਹ, ਸੁਰਜੀਤ ਖ਼ਾਨ ਉਰਫ਼ ਬੰਟੀ ਪੁੱਤਰ ਨੱਧੂ ਮੁਹੰਮਦ ਵਾਸੀ ਪਿੰਡ ਅਮਲਾਲਾ, ਡੇਰਾਬੱਸੀ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਚਾਰੇ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ।