ਡੇਰਾ ਜਗਾਧਰੀ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ
ਪਿੰਡ ਡੇਰਾ ਜਗਾਧਰੀ ਵਿਖੇ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ, ਮਰੀਜ਼ਾਂ ਨੂੰ ਲਿਆ ਲਾਭ
Publish Date: Tue, 05 May 2026 06:46 PM (IST)
Updated Date: Wed, 06 May 2026 04:12 AM (IST)

ਮਰੀਜ਼ਾਂ ਨੂੰ ਲਿਆ ਲਾਭ ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਨਗਰ ਕੌਂਸਲ ਡੇਰਾਬੱਸੀ ਅਧੀਨ ਪੈਂਦੇ ਪਿੰਡ ਡੇਰਾ ਜਗਾਧਰੀ ਵਿਚ ਇਕ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਸਥਾਨਕ ਸਮਾਜ ਸੇਵਕਾਂ ਅਤੇ ਮਾਹਰ ਡਾਕਟਰਾਂ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਦਾ ਉਦੇਸ਼ ਲੋੜਵੰਦਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸੀ। ਇਹ ਕੈਂਪ ਸਵੇਰੇ 10 ਵਜੇ ਸ਼ੁਰੂ ਹੋਇਆ। ਇਸ ਕੈਂਪ ਵਿਚ ਵੱਡੀ ਗਿਣਤੀ ’ਚ ਲੋਕਾਂ ਨੇ ਹਿੱਸਾ ਲਿਆ ਅਤੇ ਸਿਹਤ ਸਹੂਲਤਾਂ ਦਾ ਲਾਭ ਪ੍ਰਾਪਤ ਕੀਤਾ। ਇਸ ਕੈਂਪ ਵਿਚ ਲਗਭਗ 200 ਮਰੀਜ਼ਾਂ ਦੀ ਮੁਫ਼ਤ ਜਾਂਚ ਅਤੇ ਜ਼ਰੂਰੀ ਦਵਾਈਆਂ ਦਿੱਤੀਆਂ ਗਈਆਂ। ਮਾਹਰ ਡਾਕਟਰਾਂ ਦੀ ਇਕ ਟੀਮ ਨੇ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਢੁੱਕਵੀਂ ਸਲਾਹ ਦਿੱਤੀ, ਜਦੋਂ ਕਿ ਗੰਭੀਰ ਮਰੀਜ਼ਾਂ ਨੂੰ ਅਗਲੇ ਇਲਾਜ ਲਈ ਵੀ ਮਾਰਗਦਰਸ਼ਨ ਕੀਤਾ ਗਿਆ। ਇਸ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਐੱਨਕੇ ਸ਼ਰਮਾ ਨੇ ਸ਼ਿਰਕਤ ਕੀਤੀ। ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਕੈਂਪ ਸਮਾਜ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਬੀਬੀ ਬਲਵਿੰਦਰ ਕੌਰ ਸਮਾਜ-ਸੇਵਕ, ਵਾਰਡ ਨੰ. 19 ਨੇ ਕਿਹਾ ਕਿ ਇਹ ਮੈਡੀਕਲ ਕੈਂਪ ਡੇਰਾ ਜਗਾਧਰੀ ਪਿੰਡ ਵਿਚ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਂਦੇ ਰਹਿਣਗੇ। ਸਮਾਜ ਸੇਵਕ ਰਵਿੰਦਰ ਸਿੰਘ ਟਿਵਾਣਾ ਅਤੇ ਰਜਿੰਦਰ ਸਿੰਘ ਨੇ ਵੀ ਇਸ ਮੈਡੀਕਲ ਚੈੱਕਅੱਪ ਕੈਂਪ ਦਾ ਸਮਰਥਨ ਕੀਤਾ। ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਓਪਰੇਸ਼ਨ ਦੀ ਸੁਵਿਧਾ ਉਪਲੱਬਧ ਕਰਵਾਈ ਗਈ। ਇਹ ਮੈਡੀਕਲ ਕੈਂਪ ਖੇਤਰ ਲਈ ਇਕ ਸ਼ਲਾਘਾਯੋਗ ਅਤੇ ਲਾਭਦਾਇਕ ਪਹਿਲਕਦਮੀ ਸਾਬਤ ਹੋਇਆ, ਜਿਸਦਾ ਸਿੱਧਾ ਲਾਭ ਸੈਂਕੜੇ ਲੋਕਾਂ ਨੂੰ ਹੋਇਆ ਅਤੇ ਸਿਹਤ ਜਾਗਰੂਕਤਾ ਵੀ ਵਧੀ।