ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਦਿਸ਼ਾ ਹੀਣ ਹੋ ਗਿਆ ਹੈ ਅਤੇ ਉਹ ਸੋਸ਼ਲ ਮੀਡੀਆ ਜਰੀਏ ਜਾਲੀ ਨਕਲੀ ਜਾਣਕਾਰੀ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ 40 ਫੀਸਦੀ ਨੌਜਵਾਨਾਂ ਅਤੇ 35 ਫੀਸਦੀ ਔਰਤਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਸਾਬਤ ਸੂਰਤ ਸਿੱਖ ਹੋਣਗੇ ਕਿਉਂਕਿ ਪਾਰਟੀ ਦਾ ਮੁੱਖ ਟੀਚਾ ਪੰਥਕ ਮਰਿਆਦਾ ਨੂੰ ਧਿਆਨ ਵਿੱਚ ਰੱਖਣਾ ਹੈ ਨਾ ਕਿ ਸੱਤਾ ਦੀ ਪ੍ਰਾਪਤੀ

ਜੈ ਸਿੰਘ ਛਿੱਬਰ, ਪੰਜਾਬੀ ਜਾਗਰਣ ਬਿਊਰੋ,ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਅੱਜ ਪਾਰਟੀ ਦਾ ਐਲਾਨ ਨਾਮਾ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਅਨੰਦਪੁਰ ਸਾਹਿਬ ਦੇ ਮਤੇ ਤੇ ਡੱਟ ਕੇ ਪਹਿਰਾ ਦੇਵੇਗੀ। ਪਾਰਟੀ ਪ੍ਰਧਾਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨਨਾਮਾ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚੋਂ ਪੰਥ ਨੂੰ ਮਾਫੀ ਨਹੀਂ ਕੀਤਾ ਜਾ ਸਕਦਾ ਇਸ ਲਈ ਪਾਰਟੀ ਪੰਥਕ ਅਤੇ ਸਿੱਖ ਸਿਧਾਂਤਾਂ ਤੇ ਡੱਟ ਕੇ ਪਹਿਰਾ ਦੇਵੇਗੀ। ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੇ ਕਿਹਾ ਕਿ ਅੱਜ ਪੰਜਾਬ ਦੀ ਆਰਥਿਕ ਸਥਿਤੀ ਬਹੁਤ ਕਮਜ਼ੋਰ ਹੋ ਗਈ ਹੈ। ਵਾਧਾ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਕੀਤਾ ਗਿਆ ਸੀ ਪਰ ਸੂਬੇ ਤੇ ਕਰਜ਼ਾ ਹੋਰ ਵਧਾ ਦਿੱਤਾ ਗਿਆ ਹੈ ।
ਉਨ੍ਹਾਂ ਕਿਹਾ ਕਿ ਅੱਜ ਨੌਜਵਾਨ ਦਿਸ਼ਾ ਹੀਣ ਹੋ ਗਿਆ ਹੈ ਅਤੇ ਉਹ ਸੋਸ਼ਲ ਮੀਡੀਆ ਜਰੀਏ ਜਾਲੀ ਨਕਲੀ ਜਾਣਕਾਰੀ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿੱਚ 40 ਫੀਸਦੀ ਨੌਜਵਾਨਾਂ ਅਤੇ 35 ਫੀਸਦੀ ਔਰਤਾਂ ਨੂੰ ਨੁਮਾਇੰਦਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਮੀਦਵਾਰ ਸਾਬਤ ਸੂਰਤ ਸਿੱਖ ਹੋਣਗੇ ਕਿਉਂਕਿ ਪਾਰਟੀ ਦਾ ਮੁੱਖ ਟੀਚਾ ਪੰਥਕ ਮਰਿਆਦਾ ਨੂੰ ਧਿਆਨ ਵਿੱਚ ਰੱਖਣਾ ਹੈ ਨਾ ਕਿ ਸੱਤਾ ਦੀ ਪ੍ਰਾਪਤੀ। ਗਿਆਨੀ ਹਰਪ੍ਰੀਤ ਹੋਰਾਂ ਨੇ ਕਿਹਾ ਕਿ ਉਨਾਂ ਦੀ ਨਿੱਜੀ ਰਾਏ ਲੋਕਾਂ ਨੂੰ ਬਾਬੇ ਨਾਨਕ ਦੇ ਸਿਧਾਂਤ ਕਿਰਤ ਕਰੋ ਨਾਲ ਜੋੜਨਾ ਹੈ। ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਕਿਹਾ ਕਿ ਉਹ ਪੰਥਕ ਏਕਤਾ ਦੇ ਮੁਦਈ ਹਨ ਅਤੇ ਤੱਕੜੀ ਚੋਣ ਨਿਸ਼ਾਨ ਲਈ ਵੀ ਉਹਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਖਡੂਰ ਸਾਹਿਬ ਦੇ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਨਾ ਲਿਆਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਚ ਕਿਹਾ ਕਿ ਲੱਗਦਾ ਸਰਕਾਰ ਨੂੰ ਉਨ੍ਹਾਂ ਤੋਂ ਡਰ ਲੱਗਦਾ ਹੈ ਕਿਉਂਕਿ ਕਿਤੇ ਉਹਨਾਂ ( ਸਰਕਾਰ )ਦੀ ਹੋਂਦ ਨਾਲ ਖਤਰੇ ਵਿੱਚ ਪੈ ਜਾਵੇ।