ਲੜਕੀ ਨੇ ਸਿਟੀ ਸੈਂਟਰ ਦੀ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ
ਲੜਕੀ ਨੇ ਸਿਟੀ ਸੈਂਟਰ ਦੀ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ
Publish Date: Wed, 15 Apr 2026 06:03 PM (IST)
Updated Date: Wed, 15 Apr 2026 06:06 PM (IST)
ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੇ ਏਅਰਪੋਰਟ ਰੋਡ ’ਤੇ ਸਥਿਤ ਸਿਟੀ ਸੈਂਟਰ ਦੀ ਪੰਜਵੀਂ ਮੰਜ਼ਿਲ ਤੋਂ ਇਕ ਨੌਜਵਾਨ ਲੜਕੀ ਨੇ ਛਾਲ ਮਾਰ ਦਿੱਤੀ ਹੈ। ਪੁਲਿਸ ਨੂੰ ਮੌਕੇ ਤੇ ਉਸਦਾ ਬੈਗ ਮਿਲਿਆ ਹੈ, ਜਿਸ ਵਿਚ ਇਕ ਮੋਬਾਈਲ ਫੋਨ ਅਤੇ ਹੋਰ ਸਾਮਾਨ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਅੰਬਾਲਾ ਦੀ ਰਹਿਣ ਵਾਲੀ ਹੈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਉੱਥੋਂ ਸੂਚਨਾ ਮਿਲੀ ਕਿ ਸਿਟੀ ਸੈਂਟਰ ਵਿਖੇ ਇਕ ਨੌਜਵਾਨ ਲੜਕੀ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਮੌਕੇ ਤੇ ਲੋਕਾਂ ਨੇ ਉਸਨੂੰ ਜ਼ੀਰਕਪੁਰ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਤੋਂ ਲੜਕੀ ਦਾ ਸਕੂਟਰ ਤੇ ਇਕ ਆਧਾਰ ਕਾਰਡ ਮਿਲਿਆ। ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਵੱਲੋਂ ਮਾਪਿਆਂ ਨੂੰ ਸੂਚਿਤ ਕੀਤਾ ਗਿਆ। ਲੜਕੀ ਦੀ ਪਛਾਣ ਤਾਨਿਆ ਵਜੋਂ ਹੋਈ ਹੈ। ਪੁਲਿਸ ਵੱਲੋਂ ਲੜਕੀ ਦੇ ਮਾਪਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।