ਪੰਜ ਸਕੂਲਾਂ ਵਿਚ 12 ਪੈਨਲ ਵਿਦਿਆਰਥੀਆਂ ਨੂੰ ਕੀਤੇ ਸਮਰਪਤ
ਵਿਦਿਆਰਥੀ ਵਰਗ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਠੋਸ ਉਪਰਾਲੇ : ਕੁਲਵੰਤ ਸਿੰਘ,
Publish Date: Fri, 27 Mar 2026 05:54 PM (IST)
Updated Date: Fri, 27 Mar 2026 05:56 PM (IST)

ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ : ਕੁਲਵੰਤ ਸਿੰਘ ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਵਿਧਾਇਕ ਕੁਲਵੰਤ ਸਿੰਘ ਵਿਧਾਨ ਸਭਾ ਹਲਕਾ ਮੁਹਾਲੀ ਦੇ ਕੁੱਲ 22 ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ’ਚ 50 ਇੰਟਰ ਐਕਟਿਵ ਫਲੈਟ ਪੈਨਲ ਐੱਲਈਡੀ ਲਾਏ ਜਾਣ ਦੀ ਮੁਹਿੰਮ ਦੇ ਤਹਿਤ ਸਮਾਗਮ ਵਿਚ ਸ਼ਿਰਕਤ ਕੀਤੇ ਜਾਣ ਦੇ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਬੀਤੇ ਕੱਲ 5 ਸਕੂਲਾਂ ਨੂੰ 12 ਪੈਨਲ ਬੱਚਿਆਂ ਨੂੰ ਸਪੁਰਦ ਕੀਤੇ ਜਾ ਚੁੱਕੇ ਹਨ ਅਤੇ ਅੱਜ 5 ਸਕੂਲਾਂ ਦੇ ਵਿਚ 12 ਪੈਨਲ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਨ੍ਹਾਂ ਵਿਚ ਸਰਕਾਰੀ ਹਾਈ ਸਕੂਲ ਫੇਸ-5 ਨੂੰ 2 ਐੱਲਈਡੀ ਐੱਸਓਈ ਫੇਜ਼-11 ਨੂੰ 4 ਐੱਲਈਡੀ, ਹਾਈ ਸਕੂਲ ਸਨੇਟਾ ਨੂੰ ਦੋ ਐੱਲਈਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਨੂੰ 2 ਐੱਲਈਡੀ ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਨੌਲੀ ਨੂੰ 2 ਐੱਲਈਡੀ ਦਿੱਤੀਆਂ ਗਈਆਂ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਪੈਨਲ ਲਗਾਏ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਕਿ ਉਹ ਪੜ੍ਹਾਈ ਵਿਚ ਪੂਰੀ ਦਿਲਚਸਪੀ ਲੈ ਸਕਣ ਅਤੇ ਪੰਜਾਬ ਤੇ ਦੇਸ਼ ਦੀ ਤਰੱਕੀ ਦੇ ਵਿਚ ਆਪਣਾ ਯੋਗਦਾਨ ਪਾ ਸਕਣ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਮਾਮਲੇ ਦੇ ਖੇਤਰ ਵਿਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਸਿੱਖਿਆ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਉਪਰਾਲੇ ਜਾਰੀ ਹਨ ਅਤੇ ਅਗਾਹ ਵੀ ਜਾਰੀ ਰਹਿਣਗੇ ਅਤੇ ਸਿਹਤ ਦੇ ਮਾਮਲੇ ਵਿਚ ਸਭ ਤੋਂ ਪਹਿਲਾਂ ਸਰਕਾਰ ਦੀ ਤਰਫੋਂ ਹਸਪਤਾਲਾਂ ਦੇ ਵਿਚ ਲੋੜੀਂਦੇ ਸਟਾਫ਼ ਦੀ ਭਰਤੀ ਕੀਤੀ ਗਈ ਅਤੇ ਜੋ ਵੀ ਸਾਮਾਨ ਦੀ ਲੋੜ ਹਸਪਤਾਲਾਂ ਦੇ ਵਿਚ ਸੀ, ਉਸ ਨੂੰ ਪੂਰਾ ਕੀਤਾ ਗਿਆ ਅਤੇ ਇਸ ਤੋਂ ਬਾਅਦ ਮੁਹੱਲਾ ਕਲੀਨਿਕ ਖੋਲ੍ਹੇ ਗਏ, ਜਿੱਥੇ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿਚ ਮਰੀਜ਼ ਆਪੋ-ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਹਨ ਅਤੇ ਲੋੜੀਂਦੇ ਜ਼ਰੂਰੀ ਟੈਸਟ ਕਰਵਾਉਂਦੇ ਹਨ ਅਤੇ ਇੱਥੋਂ ਦਵਾਈਆਂ ਵੀ ਮਰੀਜ਼ਾਂ ਨੂੰ ਮੁਹੱਲਾ ਕਲੀਨਿਕਾਂ ਦੇ ਵਿਚ ਮੁਫ਼ਤ ਤਕਸੀਮ ਕੀਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰਭਜੋਤ ਕੌਰ ਜ਼ਿਲ੍ਹਾ ਪ੍ਰਧਾਨ, ਅਨੂੰ ਬੱਬਰ (ਯੁੱਧ ਨਸ਼ਾ ਵਿਰੁੱਧ ਜ਼ਿਲ੍ਹਾ ਕੋਆਰਡੀਨੇਟਰ), ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਹਰਮੇਸ਼ ਸਿੰਘ ਕੁੰਬੜਾ, ਜਸਪਾਲ ਸਿੰਘ ਮਟੌਰ, ਗੁਰਪਾਲ ਸਿੰਘ, ਸੁਰਿੰਦਰ ਸਿੰਘ ਸਿੰਦਾ, ਅਕਬਿੰਦਰ ਸਿੰਘ ਗੋਸਲ (ਚੇਅਰਮੈਨ), ਅਮਰਜੀਤ ਸਿੰਘ, ਤਰੁਣਜੀਤ ਸਿੰਘ ਬਲਾਕ ਪ੍ਰਧਾਨ, ਵਿਕਰਮ ਸੰਧੂ, ਸਵਰਨ ਲਤਾ, ਅਵਤਾਰ ਸਿੰਘ ਮੌਲੀ ਬੈਦਵਾਣ, ਗੁਰਦੇਸ਼ ਸਿੰਘ ਸਰਪੰਚ, ਰੂਪ ਚੰਦ ਸਨੇਟਾ, ਰੁਮੇਸ਼ਵਾਰ ਸਨੇਟਾ, ਜਗਜੀਤ ਸਿੰਘ ਗੋਬਿੰਦਗੜ੍ਹ, ਕਰਮਾ ਪੂਰੀ ਸਰਪੰਚ, ਕੁਲਵੀਰ ਸਿੰਘ ਮਨੋਲੀ, ਨਿਰਮਲ ਸਿੰਘ ਕੁਰੜੀ, ਤਰਲੋਚਨ ਸਿੰਘ ਮਟੌਰ ਵੀ ਹਾਜ਼ਰ ਸਨ।