ਗੁਟਕਾ ਸਾਹਿਬ ਦੀ ਬੇਅਦਬੀ : ਇਨਸਾਫ਼ ਲਈ ਡੀਸੀ ਨੂੰ ਮਿਲੇਗਾ SGPC, ਗੁਰਦੁਆਰਾ ਤਾਲਮੇਲ ਕਮੇਟੀ ਤੇ ਅਕਾਲੀ ਦਲ ਦਾ ਵਫਦ
ਬੀਬੀ ਲਾਂਡਰਾਂ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਸ ਘਟਨਾ ਸਬੰਧੀ ਮੀਟਿੰਗ ਕਰ ਕੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ। ਪੰਜਾਬ ਵਿੱਚ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਕਿਸੇ ਡੂੰਘੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ।
Publish Date: Wed, 06 May 2026 01:15 PM (IST)
Updated Date: Wed, 06 May 2026 01:18 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ ਮੁਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) 'ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਸਬੰਧ ਬੁੱਧਵਾਰ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਤਾਲਮੇਲ ਕਮੇਟੀ ਤੇ ਸ਼ਹਿਰ ਦੇ ਸਮੂਹ ਗੁਰਦੁਆਰਾ ਕਮੇਟੀਆਂ ਅਤੇ ਅਕਾਲੀ ਦਲ ਦਾ ਵਫਦ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਨੂੰ ਮਿਲੇਗਾ ਤੇ ਇਕ ਸਾਂਝਾ ਮੰਗ ਪੱਤਰ ਸੌਂਪ ਕੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਦਿੱਤੀ।
ਬੀਬੀ ਲਾਂਡਰਾਂ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਸ ਘਟਨਾ ਸਬੰਧੀ ਮੀਟਿੰਗ ਕਰ ਕੇ ਚਰਚਾ ਕੀਤੀ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ। ਪੰਜਾਬ ਵਿੱਚ ਲਗਾਤਾਰ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜੋ ਕਿਸੇ ਡੂੰਘੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸਿੱਖ ਨੁਮਾਇੰਦੇ ਅਤੇ ਇਲਾਕੇ ਦੇ ਅਕਾਲੀ ਆਗੂ ਢਾਈ ਵਜੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ। ਇੱਥੋਂ ਇਕ ਕਾਫਲੇ ਵਿਚ ਡੀਸੀ ਦਫ਼ਤਰ ਪਹੁੰਚਣਗੇ।