ਮੁਸੀਬਤ 'ਚ ਪੰਜਾਬ ਪਰ ਬੱਚਿਆਂ ਨੂੰ ਲੱਗੀਆਂ ਮੌਜਾਂ, ਸਕੂਲਾਂ 'ਚ ਵਧੀਆਂ ਛੁੱਟੀਆਂ; ਜਾਣੋ ਹੁਣ ਕਿੰਨੀ ਤਰੀਕ ਨੂੰ ਖੁੱਲ੍ਹਣਗੇ ਸਕੂਲ?
ਪੰਜਾਬ 'ਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਵਧਦੀ ਹੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਅਦਾਰਿਆਂ 'ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦਾ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ ਹੈ।
Publish Date: Wed, 03 Sep 2025 11:55 AM (IST)
Updated Date: Wed, 03 Sep 2025 12:28 PM (IST)

ਰਵੀ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ 'ਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਵਧਦੀ ਹੀ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਅਦਾਰਿਆਂ 'ਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਸ ਦਾ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੀਤਾ ਗਿਆ ਹੈ।
ਦੱਸ ਦਈਏ ਕਿ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ, ''ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪੋਲੀਟੈਕਨੀਕਲ ਕਾਲਜਾਂ 'ਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸੂਬੇ ਭਰ 'ਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੇ ਨਾਲ ਨਾਲ ਸਰਕਾਰ ਦੀ ਵੀ ਚਿੰਤਾ ਵਾਧਾ ਦਿੱਤੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਭਰ ਦੇ ਵੱਖ-ਵੱਖ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ 7 ਸਤੰਬਰ 2025 ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ।
ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਮੌਸਮ ਦੀ ਖਰਾਬੀ ਨੂੰ ਧਿਆਨ 'ਚ ਰੱਖਦੇ ਹੋਏ 27 ਅਗਸਤ ਤੋਂ 30 ਅਗਸਤ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਇਸ ਤੋਂ ਬਾਅਦ ਛੁੱਟੀਆਂ ਵਧਾ ਕੇ 3 ਸਤੰਬਰ ਤੱਕ ਕਰ ਦਿੱਤੀਆਂ ਗਈਆਂ ਸੀ ਪਰ ਹੁਣ ਛੁੱਟੀਆਂ ਹੋਰ ਅੱਗੇ ਵਧਾ ਕੇ 7 ਸਤੰਬਰ ਤੱਕ ਕਰ ਦਿੱਤੀ ਗਈ ਹੈ