ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਕੱਲ੍ਹ ਤੱਕ ਮੁਲਤਵੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ’ਤੇ ਹੋਣ ਵਾਲੀ ਸੁਣਵਾਈ
Publish Date: Tue, 05 Aug 2025 04:01 PM (IST)
Updated Date: Tue, 05 Aug 2025 04:02 PM (IST)
ਸਟਾਫ ਰਿਪੋਰਟਰ, ਐੱਸਏਐੱਸ ਨਗਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ’ਤੇ ਹੋਣ ਵਾਲੀ ਸੁਣਵਾਈ ਮੁੜ ਟਲ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ, 6 ਅਗਸਤ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ। ਇਸੇ ਦਿਨ ਉਨ੍ਹਾਂ ਦੀ ਬੈਰਕ ਬਦਲਣ ਵਾਲੇ ਮਾਮਲੇ ’ਤੇ ਵੀ ਸੁਣਵਾਈ ਹੋਣੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਆਗੂਆਂ ਨੂੰ ਜੀਠੀਆ ਨਾਲ ਮਿਲਣ ਨਹੀਂ ਦਿੱਤਾ ਜਾ ਰਿਹਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ, ਪਰ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸੇ ਤਰ੍ਹਾਂ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਵੀ ਮਜੀਠੀਆ ਨੂੰ ਮਿਲਣ ਲਈ ਜੇਲ੍ਹ ਪਹੁੰਚੇ ਸਨ, ਪਰ ਉਨ੍ਹਾਂ ਨੂੰ ਵੀ ਮੁਲਾਕਾਤ ਨਹੀਂ ਕਰਨ ਦਿੱਤੀ ਗਈ।