ਹੈਂਡਰਸਨ ਜੁਬਲੀ ਸਕੂਲ ਨੇ ਵਿਸਾਖੀ ਸਬੰਧੀ ਸਰਗਰਮੀਆਂ ਕਰਵਾਈਆਂ
ਹੈਂਡਰਸਨ ਜੁਬਲੀ ਸਕੂਲ ਨੇ ਵਿਸਾਖੀ ਸਬੰਧੀ ਗਤੀਵਿਧੀਆਂ ਕਰਵਾਈਆਂ
Publish Date: Mon, 13 Apr 2026 08:23 PM (IST)
Updated Date: Mon, 13 Apr 2026 08:28 PM (IST)
ਮਹਿਰਾ, ਪੰਜਾਬੀ ਜਾਗਰਣ ਖਰੜ : ਹੈਂਡਰਸਨ ਜੁਬਲੀ ਸਕੂਲ ਨੇ ਵਿਸਾਖੀ ਅਤੇ ਡਾ. ਬੀਆਰ ਅੰਬੇਡਕਰ ਦੇ ਜਨਮ ਦਿਹਾੜੇ ਸਬੰਧੀ ਸਰਗਰਮੀਆਂ ਕਰਵਾਈਆਂ। ਇਸ ਸਬੰਧੀ ਪ੍ਰਿੰਸੀਪਲ ਏਕਤਾ ਰੇਚਲ ਪੀਪਲਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਚ ਸਲੋਗਨ ਰਾਈਟਿੰਗ ਮੁਕਾਬਲੇ, ਪੇਂਟਿੰਗ ਮੁਕਾਬਲੇ, ਸਲਾਦ ਮੇਕਿੰਗ ਮੁਕਾਬਲਾ, ਪਤੰਗ ਮੇਕਿੰਗ ਮੁਕਾਬਲਾ, ਲੇਖ ਰਚਨਾ, ਕਵਿਤਾ ਉਚਾਰਨ, ਸੰਵਿਧਾਨ ਅਤੇ ਮਨੁੱਖੀ ਅਧਿਕਾਰਾਂ ਸਬੰਧੀ ਭਾਸ਼ਣ ਮੁਕਾਬਲਾ, ਪ੍ਰਸ਼ਨੋਤਰੀ ਮੁਕਾਬਲਾ ਆਦਿ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਇਨ੍ਹਾਂ ਸਰਗਰਮੀਆਂ ਅਤੇ ਮੁਕਾਬਲਿਆਂ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਬੜੇ ਹੀ ਉਤਸ਼ਾਹ ਅਤੇ ਚਾਅ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਦੇ ਸੰਵਿਧਾਨ ਅਤੇ ਡਾ. ਬੀਆਰ ਅੰਬੇਡਕਰ ਸਬੰਧੀ ਜਾਣਕਾਰੀ ਦਿੱਤੀ ਗਈ, ਇਸ ਨਾਲ ਵਿਦਿਆਰਥੀਆਂ ਦੀ ਜਾਣਕਾਰੀ ਵਿਚ ਹੋਰ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਜਿਨ੍ਹਾਂ ਨੂੰ ਆਪਣੇ ਦੇਸ਼ ਵਿਚ ਮਨਾਉਣ ਵਾਲੇ ਹਰ ਤਿਉਹਾਰ ਸਬੰਧੀ ਜਾਣਕਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਕੂਲ ਪ੍ਰਸ਼ਾਸਨ ਦਾ ਇਹ ਪਹਿਲਾ ਫ਼ਰਜ਼ ਬਣਦਾ ਹੈ ਕਿ ਅਜਿਹੀਆਂ ਸਰਗਰਮੀਆਂ ਸਮੇਂ-ਸਮੇਂ ’ਤੇ ਕਰਵਾਉਣ ਨਾਲ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਹੋ ਸਕੇ।