ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦਾ ਸਨਮਾਨ
ਗਣਤੰਤਰ ਦਿਵਸ ਪੂਰਵ ਸੰਧਿਆ ਮੌਕੇ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦਾ ਸਨਮਾਨ,
Publish Date: Sun, 25 Jan 2026 06:17 PM (IST)
Updated Date: Sun, 25 Jan 2026 06:19 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਨੂੰ ਆਜ਼ਾਦੀ ਦਿਹਾੜੇ ਅਤੇ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਾਣ ਸਤਿਕਾਰ ਦੇਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਐਤਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦਾ ਉਨ੍ਹਾਂ ਦੇ ਘਰ ਜਾ ਕੇ ਸਨਮਾਨ ਕੀਤਾ ਗਿਆ। ਬਿਰਧ ਅਵਸਥਾ ਹੋਣ ਕਾਰਨ ਸੁਤੰਤਰਤਾ ਸੰਗਰਾਮੀ ਵੱਲੋਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਆਉਣ ਤੋਂ ਅਸਮਰੱਥਾ ਪ੍ਰਗਟਾਏ ਗਈ ਸੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਨੁਸਾਰ ਨਗਰ ਕੌਂਸਲ ਬਨੂੜ ਦੇ ਸਟਾਫ਼ ਵੱਲੋਂ ਗੁਰਦੀਪ ਸਿੰਘ ਪੁੱਤਰ ਬੱਗਾ ਸਿੰਘ ਸੁਤੰਤਰਤਾ ਸੰਗਰਾਮੀ ਦੇ ਪਿੰਡ ਝੱਜੋ ਦੇ ਰਹਿਣ ਵਾਲੇ ਹਨ, ਦੇ ਘਰ ਪਹੁੰਚ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਤੰਤਰਤਾ ਸੰਗਰਾਮੀ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰ, ਪੁੱਤਰ ਸੁਖਵੀਰ ਸਿੰਘ ਉਨ੍ਹਾਂ ਦੀ ਧਰਮ ਪਤਨੀ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪੋਤਰੇ ਪਰਵਿੰਦਰ ਸਿੰਘ, ਕਰਮਜੀਤ ਸਿੰਘ ਤੇ ਪ੍ਰਭਕੀਰਤ ਸਿੰਘ ਮੌਕੇ ’ਤੇ ਮੌਜੂਦ ਸਨ।