ਮਨੁੱਖੀ ਅਧਿਕਾਰ ਸੋਸ਼ਲ ਵੈੱਲਫੇਅਰ ਸੁਸਾਇਟੀ ਦੀ ਹੋਈ ਬੈਠਕ
ਮਨੁੱਖੀ ਅਧਿਕਾਰ ਸੋਸ਼ਲ ਵੈਲਫੇਅਰ ਸੁਸਾਇਟੀ ਦੀ ਬੈਠਕ : ਸਮਾਜ ਸੇਵੀ ਕਾਰਜਾਂ ’ਚ ਤੇਜ਼ੀ ਲਿਆਉਣ ਦਾ ਲਿਆ ਅਹਿਦ
Publish Date: Mon, 11 May 2026 10:06 PM (IST)
Updated Date: Mon, 11 May 2026 10:09 PM (IST)

- ਸਮਾਜ ਸੇਵੀ ਕਾਰਜਾਂ ’ਚ ਤੇਜ਼ੀ ਲਿਆਉਣ ਦਾ ਲਿਆ ਅਹਿਦ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਕਪੁਰ : ਮਨੁੱਖੀ ਅਧਿਕਾਰ ਸੋਸ਼ਲ ਵੈਲਫੇਅਰ ਸੁਸਾਇਟੀ ਦੀ ਇਕ ਅਹਿਮ ਬੈਠਕ ਸੰਸਥਾ ਦੇ ਸਰਪ੍ਰਸਤ ਰਾਣਾ ਆਰਐੱਸ ਵਿਰਕ ਅਤੇ ਚੇਅਰਮੈਨ ਕੇਆਰ ਸੋਖਲ ਦੀ ਸਰਪ੍ਰਸਤੀ ਹੇਠ ਹੋਈ। ਜਥੇਦਾਰ ਹਰਬੰਸ ਸਿੰਘ ਬਲਟਾਣਾ ਦੀ ਪ੍ਰਧਾਨਗੀ ਵਿਚ ਹੋਈ ਇਸ ਬੈਠਕ ਦੌਰਾਨ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀ ਰਣਨੀਤੀ ਉਲੀਕੀ ਗਈ। ਸਕੱਤਰ ਜਨਰਲ ਚਰਨਜੀਤ ਸਿੰਘ ਮਹਿਤਾ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਦੱਸਿਆ ਕਿ ਸੰਸਥਾ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਸਮਾਜ ਸੇਵਾ ਦੇ ਕਾਰਜਾਂ ਵਿਚ ਜੁਟੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਏ ਜਾਂਦੇ ਹਨ ਅਤੇ ਸਕੂਲਾਂ ਵਿਚ ਲੋੜਵੰਦ ਬੱਚਿਆਂ ਨੂੰ ਪੜ੍ਹਾਈ ਲਿਖਾਈ ਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਵੀ ਕੀਤਾ ਜਾਂਦਾ ਹੈ। ਸੰਸਥਾ ਦੇ ਕੈਸ਼ੀਅਰ ਰਣਧੀਰ ਸਿੰਘ ਨੇ ਪਿਛਲੇ ਸਮੇਂ ਦੌਰਾਨ ਹੋਏ ਆਮਦਨ ਅਤੇ ਖਰਚ ਦਾ ਪੂਰਾ ਵੇਰਵਾ ਮੈਂਬਰਾਂ ਸਾਹਮਣੇ ਰੱਖਿਆ ਅਤੇ ਨਵੀਂ ਮੈਂਬਰਸ਼ਿਪ ਮੁਹਿੰਮ ਵਿਚ ਤੇਜ਼ੀ ਲਿਆਉਣ ਦੀ ਬੇਨਤੀ ਕੀਤੀ। ਇਸ ਮੌਕੇ ਸਰਪ੍ਰਸਤ ਰਾਣਾ ਵਿਰਕ ਨੇ ਆਪਣੀ ਵੱਲੋਂ 1100 ਰੁਪਏ ਦਾ ਫੰਡ ਸੁਸਾਇਟੀ ਨੂੰ ਦਿੱਤਾ, ਜਿਸ ਲਈ ਪ੍ਰਧਾਨ ਨੇ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਬਲਟਾਣਾ ਨੇ ਮੈਂਬਰਾਂ ਨੂੰ ਸਮੇਂ ਦੇ ਪਾਬੰਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਖ਼ਬਰ ਮਿਲਦੀ ਹੈ, ਉੱਥੇ ਸੰਸਥਾ ਦੇ ਮੈਂਬਰਾਂ ਨੂੰ ਤੁਰੰਤ ਪਹੁੰਚ ਕੇ ਪੀੜਤ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਹੀ ਕਿਸੇ ਨੂੰ ਇਨਸਾਫ਼ ਦਿਵਾਉਣ ਵਿਚ ਸਹਾਈ ਹੋ ਸਕਦੀ ਹੈ। ਸਮਾਗਮ ਦੌਰਾਨ ਪੀਆਰਓ ਬੀਐੱਸ ਪੰਨੂ ਅਤੇ ਐੱਨਏ ਖ਼ਾਨ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਬਦਲੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਐੱਸ ਪੰਨੂ ਨੇ ਆਪਣੀ ਕਵਿਤਾ ਖਾਲੀ ਗੈਸ ਸਿਲੰਡਰ ਪੇਸ਼ ਕੀਤੀ, ਜਿਸ ਨੇ ਖ਼ੂਬ ਵਾਹ-ਵਾਹ ਖੱਟੀ। ਇਸ ਮੌਕੇ ਰਵਿੰਦਰ ਕੌਰ ਬਾਜਵਾ, ਸੋਨਮ, ਮੀਨਾ ਸ਼ਰਮਾ, ਰਾਮ ਕੁਮਾਰ ਨਫਰਾ, ਗਿਆਨ ਸਿੰਘ, ਧਰਮ ਸਿੰਘ, ਬੰਤ ਸਿੰਘ ਢਕੌਲਾ, ਜਸਵੀਰ ਸਿੰਘ, ਅਨੂ ਦੇਵੀ ਅਤੇ ਦਰਸ਼ਨ ਅਨੰਦ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।