ਨਗਰ ਕੌਂਸਲ ਚੋਣਾਂ ਸਬੰਧੀ ਮਹੱਤਵਪੂਰਨ ਬੈਠਕ ਹੋਈ
ਨਗਰ ਕੌਂਸਲ ਚੋਣਾਂ ਸਬੰਧੀ ਮਹੱਤਵਪੂਰਨ ਬੈਠਕ ਹੋਈ
Publish Date: Tue, 05 May 2026 08:54 PM (IST)
Updated Date: Wed, 06 May 2026 04:17 AM (IST)

ਸੁਨੀਲ ਕੁਮਾਰ ਭੱਟੀ/ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਰਾਬੱਸੀ : ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੀ ਤਿਆਰੀ ਲਈ ਭਾਜਪਾ ਮੰਡਲ ਡੇਰਾਬੱਸੀ ਦੀ ਇਕ ਮਹੱਤਵਪੂਰਨ ਬੈਠਕ ਹੋਈ। ਇਸ ਬੈਠਕ ਦੀ ਪ੍ਰਧਾਨਗੀ ਨਗਰ ਕੌਂਸਲ ਚੋਣਾਂ ਦੇ ਇੰਚਾਰਜ ਸੁਖਵਿੰਦਰ ਸਿੰਘ ਗੋਲਡੀ ਨੇ ਕੀਤੀ। ਇਸ ਬੈਠਕ ਵਿਚ ਸੂਬਾ ਸਕੱਤਰ ਸੰਜੀਵ ਖੰਨਾ, ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਔਜਲਾ, ਸੀਨੀਅਰ ਭਾਜਪਾ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ, ਸੂਬਾ ਓਬੀਸੀ ਮੋਰਚਾ ਦੇ ਉਪ ਪ੍ਰਧਾਨ ਰਵਿੰਦਰ ਵੈਸ਼ਨਵ, ਸੀਨੀਅਰ ਭਾਜਪਾ ਆਗੂ ਮੁਕੇਸ਼ ਗਾਂਧੀ, ਹਰਪ੍ਰੀਤ ਸਿੰਘ ਟਿੰਕੂ, ਰਾਧੇ ਸ਼ਿਆਮ, ਵਿਕਰਾਂਤ ਪਵਾਰ, ਰਵਿੰਦਰ ਬੱਤਰਾ, ਟੋਨੀ ਸੈਣੀ, ਮੰਡਲ ਪ੍ਰਧਾਨ ਪਵਨ ਧੀਮਾਨ, ਮੰਡਲ ਜਨਰਲ ਸਕੱਤਰ ਹਰਮੇਸ਼ ਗੁਪਤਾ ਅਤੇ ਸੀਨੀਅਰ ਵਰਕਰ ਮੌਜੂਦ ਸਨ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਬੰਗਾਲ ਅਤੇ ਅਸਾਮ ਵਿਚ ਇਤਿਹਾਸਕ ਜਿੱਤ ਹਾਸਲ ਕੀਤੀ ਹੈ, ਹੁਣ ਬੰਗਾਲ ਤੋਂ ਬਾਅਦ ਪੰਜਾਬ ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਟੀਚਾ ਨਗਰ ਕੌਂਸਲ ਚੋਣਾਂ ਵਿਚ ਡੇਰਾਬੱਸੀ ਦੀਆਂ ਸਾਰੀਆਂ ਸੀਟਾਂ ਜਿੱਤਣ ਦਾ ਹੈ। ਇਸ ਨੂੰ ਪ੍ਰਾਪਤ ਕਰਨ ਲਈ ਸੰਗਠਨ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਕੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਮੰਡਲ ਪ੍ਰਧਾਨ ਪਵਨ ਧੀਮਾਨ ਉਰਫ਼ ਪੰਮਾ ਨੇ ਕਿਹਾ ਕਿ ਡੇਰਾਬੱਸੀ ਦੇ ਲੋਕ ਬਦਲਾਅ ਚਾਹੁੰਦੇ ਹਨ। ਹਰ ਭਾਜਪਾ ਵਰਕਰ ਪੂਰੀ ਮਿਹਨਤ ਅਤੇ ਏਕਤਾ ਨਾਲ ਚੋਣਾਂ ਵਿਚ ਹਿੱਸਾ ਲਵੇਗਾ। ਇਸ ਬੈਠਕ ਵਿਚ ਚੋਣ ਰਣਨੀਤੀ, ਪ੍ਰਚਾਰ ਅਤੇ ਉਮੀਦਵਾਰ ਦੀ ਚੋਣ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ। ਅੰਤ ਵਿਚ ਸਾਰਿਆਂ ਨੇ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਲਈ ਵੱਡੀ ਜਿੱਤ ਯਕੀਨੀ ਬਣਾਉਣ ਦਾ ਸੰਕਲਪ ਲਿਆ।