ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀਐੱਸਆਰਐੱਲਐੱਮ) ਵੱਲੋਂ ਅੱਜ ‘ਪਹਿਲ ਮਾਰਟ’ ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਸਵੈ-ਸਹਾਇਤਾ ਸਮੂਹਾਂ (ਐੱਸਐੱਚਜੀ) ਵੱਲੋਂ ਤਿਆਰ ਦਸਤੀ ਵਸਤਾਂ ਅਤੇ ਆਰਗੈਨਿਕ ਉਤਪਾਦਾਂ ਨੂੰ ਸਮਰਪਿਤ ਵਿਸ਼ੇਸ਼ ਬਾਜ਼ਾਰ ਹੈ।
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀਐੱਸਆਰਐੱਲਐੱਮ) ਵੱਲੋਂ ਅੱਜ ‘ਪਹਿਲ ਮਾਰਟ’ ਦਾ ਉਦਘਾਟਨ ਕੀਤਾ ਗਿਆ ਹੈ। ਇਹ ਮਾਰਟ ਪੰਜਾਬ ਦੇ ਦਿਹਾਤੀ ਖੇਤਰਾਂ ਦੇ ਸਵੈ-ਸਹਾਇਤਾ ਸਮੂਹਾਂ (ਐੱਸਐੱਚਜੀ) ਵੱਲੋਂ ਤਿਆਰ ਦਸਤੀ ਵਸਤਾਂ ਅਤੇ ਆਰਗੈਨਿਕ ਉਤਪਾਦਾਂ ਨੂੰ ਸਮਰਪਿਤ ਵਿਸ਼ੇਸ਼ ਬਾਜ਼ਾਰ ਹੈ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਜੀਤ ਬਾਲਾਜੀ ਜੋਸ਼ੀ ਨੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਇਸ ਮਾਰਟ ਦਾ ਉਦਘਾਟਨ ਕੀਤਾ•। ਉਨ੍ਹਾਂ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਵੱਲੋਂ ਤਿਆਰ ਵਸਤਾਂ ਨੂੰ ਸਿੱਧੇ ਬਾਜ਼ਾਰ ਤੱਕ ਪਹੁੰਚਾਇਆ ਜਾਂਦਾ ਹੈ ਬਲਕਿ ਪੇਂਡੂ ਭਾਈਚਾਰਿਆਂ ਦਰਮਿਆਨ ਸਵੈ-ਨਿਰਭਰਤਾ, ਆਰਥਿਕ ਉਨਤੀ ਅਤੇ ਮਹਿਲਾ ਸਸ਼ਕਤੀਕਰਨ ਦੀ ਲਹਿਰ ਪੈਦਾ ਕਰਨ ਲਈ ਤਿਆਰ ਕੀਤਾ ਗਿਆ ਹੈ।
ਇਸ ਮਾਰਟ ’ਤੇ ਉਪਲਬਧ ਮੁੱਖ ਉਤਪਾਦਾਂ ਵਿੱਚ ਫੁਲਕਾਰੀ, ਸੂਟ, ਜੁੱਤੀਆਂ, ਸ਼ਹਿਦ, ਅਚਾਰ, ਸਕੁਐਸ਼, ਸਿਰਕਾ, ਤੇਲ, ਮਸਾਲੇ, ਕਣਕ ਦਾ ਆਟਾ, ਪਾਪੜ, ਸਾਬਣ, ਮੁਰੱਬੇ, ਮੋਮਬੱਤੀਆਂ ਆਦਿ ਸ਼ਾਮਲ ਹਨ।
ਸੌਂਦ ਨੇ ਮਾਰਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਵੈ-ਨਿਰਭਰਤਾ, ਪੇਂਡੂ ਵਿਕਾਸ ਅਤੇ ਮਹਿਲਾ ਸਸ਼ਕਤੀਕਰਨ ਵੱਲ ਸਾਰਥਕ ਕਦਮ ਹੈ। ਉਨ੍ਹਾਂ ਕਿਹਾ ਕਿ ਪਹਿਲ ਮਾਰਟ ਪੰਜਾਬ ਦੀਆਂ ਪੇਂਡੂ ਔਰਤਾਂ ਦੀ ਰਚਨਾਤਮਕਤਾ ਅਤੇ ਉੱਦਮੀ ਭਾਵਨਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਮਾਰਟ ਸਵੈ-ਸਹਾਇਤਾ ਸਮੂਹਾਂ ਨੂੰ ਨਵੇਂ ਬਾਜ਼ਾਰਾਂ ਤੱਕ ਲਿਜਾਣ ਅਤੇ ਸਥਾਈ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਇਸ ਮੌਕੇ ਸੰਯੁਕਤ ਵਿਕਾਸ ਕਮਿਸ਼ਨਰ ਸ਼ੇਨਾ ਅਗਰਵਾਲ, ਸੀਈਓ ਪੀਐੱਸਆਰਐੱਲਐੱਮ ਵਰਜੀਤ ਵਾਲੀਆ, ਏਸੀਈਓ ਪੀਐੱਸਆਰਐੱਲਐੱਮ ਰੁਪਾਲੀ ਟੰਡਨ ਅਤੇ ਸਕੱਤਰ ਜਨਰਲ ਪ੍ਰਬੰਧਨ ਗੌਰੀ ਪਰਾਸ਼ਰ ਜੋਸ਼ੀ ਸਮੇਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਐੱਸਐੱਚਜੀ ਮੈਂਬਰ ਮੌਜੂਦ ਸਨ। ਇਸ ਮੌਕੇ ਸਾਰਿਆਂ ਨੇ ਪੇਂਡੂ ਮਹਿਲਾ ਉੱਦਮੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ।
ਪਹਿਲ ਮਾਰਟ ਦੀ ਸ਼ੁਰੂਆਤ ਨਾਲ, ਪੀਐੱਸਆਰਐੱਲਐੱਮ ਸੂਬੇ ਦੀ ਪੇਂਡੂ ਪ੍ਰਤਿਭਾ ਨੂੰ ਵਿਕਸਤ ਕਰਨ, ਸਥਾਈ ਆਜੀਵਕਾ ਵਿੱਚ ਸਹਾਇਤਾ ਕਰਨ ਅਤੇ ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਪਹਿਲਕਦਮੀਆਂ ਯਕੀਨੀ ਬਣਾਉਣ ਪ੍ਰਤੀ ਵਚਨਬੱਧ ਹੈ।