- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਦਲ ਵਿੱਚ ਵੀ ਫੇਰਬਦਲ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਅਨੁਸਾਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਥਾਂ ਅਰੁਣਾ ਚੌਧਰੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚੋਣ ਪ੍ਰਚਾਰ ਕਮੇਟੀ ਦੇ ਗਠਨ ਅਤੇ ਹੋਰ ਅਹਿਮ ਅਹੁਦਿਆਂ ਬਾਰੇ ਵੀ ਫ਼ੈਸਲੇ ਹੋ ਸਕਦੇ ਹਨ।

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਨੂੰ ਖਤਮ ਕਰਨ ਲਈ ਪਾਰਟੀ ਹਾਈਕਮਾਨ ਨੇ ਸੂਬੇ ਦੀ ਸੀਨੀਅਰ ਲੀਡਰਸ਼ਿਪ ਨੂੰ ਮੰਗਲਵਾਰ ਲਈ ਦਿੱਲੀ ਤਲਬ ਕੀਤਾ ਹੈ। ਹਫ਼ਤੇ ਅੰਦਰ ਇਹ ਦੂਜੀ ਮੀਟਿੰਗ ਹੈ, ਜਿਸ ਕਾਰਨ ਸੰਗਠਨ ਅਤੇ ਵਿਧਾਇਕ ਦਲ ਵਿੱਚ ਵੱਡੇ ਬਦਲਾਅ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।
ਪਾਰਟੀ ਸੂਤਰਾਂ ਮੁਤਾਬਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਾਈਕਮਾਨ ਸੰਗਠਨਾਤਮਕ ਢਾਂਚੇ ਵਿੱਚ ਤਬਦੀਲੀਆਂ ਕਰਨ ਦੀ ਤਿਆਰੀ ਵਿੱਚ ਹੈ। ਚਰਚਾ ਹੈ ਕਿ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਵਿਜੈ ਇੰਦਰ ਸਿੰਗਲਾ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਜਾ ਸਕਦੀ ਹੈ। ਪਾਰਟੀ ਅੰਦਰ ਮੰਨਿਆ ਜਾ ਰਿਹਾ ਹੈ ਕਿ ਸਿੰਗਲਾ ਕਿਸੇ ਖਾਸ ਧੜੇ ਨਾਲ ਨਹੀਂ ਜੁੜੇ ਹੋਏ ਅਤੇ ਹਾਈਕਮਾਨ ਦੇ ਭਰੋਸੇਮੰਦ ਆਗੂ ਹਨ।
ਇਸ ਦੇ ਨਾਲ ਹੀ ਵਿਧਾਇਕ ਦਲ ਵਿੱਚ ਵੀ ਫੇਰਬਦਲ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸੂਤਰਾਂ ਅਨੁਸਾਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਥਾਂ ਅਰੁਣਾ ਚੌਧਰੀ ਨੂੰ ਇਹ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਚੋਣ ਪ੍ਰਚਾਰ ਕਮੇਟੀ ਦੇ ਗਠਨ ਅਤੇ ਹੋਰ ਅਹਿਮ ਅਹੁਦਿਆਂ ਬਾਰੇ ਵੀ ਫ਼ੈਸਲੇ ਹੋ ਸਕਦੇ ਹਨ।
ਸੂਤਰਾਂ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਚੋਣਾਂ ਦੇ ਮੱਦੇਨਜ਼ਰ ਮਹੱਤਵਪੂਰਨ ਜ਼ਿੰਮੇਵਾਰੀਆਂ ਸੌਂਪੀਆਂ ਜਾ ਸਕਦੀਆਂ ਹਨ। ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੀ ਨਵੀਂ ਟੀਮ ਦਾ ਐਲਾਨ ਹੋਣ ਦੀ ਸੰਭਾਵਨਾ ਹੈ।