ਕੁਲਦੀਪ ਸਿੰਘ ਬਣੇ ਮੁਹਾਲੀ ਦੇ ਐੱਸਸੀ ਵਿੰਗ ਦਾ ਵਾਈਸ ਪ੍ਰਧਾਨ
ਕੁਲਦੀਪ ਸਿੰਘ ਨੂੰ ਜ਼ਿਲ੍ਹਾ ਮੁਹਾਲੀ ਦੇ ਐੱਸਸੀ ਵਿੰਗ ਦਾ ਵਾਈਸ ਪ੍ਰਧਾਨ ਕੀਤਾ ਨਿਯੁਕਤ
Publish Date: Tue, 05 May 2026 06:20 PM (IST)
Updated Date: Wed, 06 May 2026 04:09 AM (IST)

ਗੁਰਪ੍ਰੀਤ ਸਿੰਘ ਮਨੀ ਸੁਮਨ/ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੁੱਲਾਂਪੁਰ ਗਰੀਬਦਾਸ : ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਇਕ ਬੈਠਕ ਨਿਆਗਾਓਂ ਵਿਖੇ ਹੋਈ। ਇਸ ਦੌਰਾਨ ਗੁਰਪ੍ਰਤਾਪ ਸਿੰਘ ਪਡਿਆਲਾ ਅਤੇ ਹੰਸ ਰਾਜ ਬੂਥਗੜ੍ਹ ਪ੍ਰਧਾਨ ਐੱਸਸੀ ਵਿੰਗ ਜ਼ਿਲ੍ਹਾ ਕਾਂਗਰਸ ਮੁਹਾਲੀ ਵੱਲੋਂ ਕੁਲਦੀਪ ਸਿੰਘ ਕਰਤਾਰਪੁਰ ਨੂੰ ਜ਼ਿਲ੍ਹਾ ਮੁਹਾਲੀ ਦੇ ਐੱਸਸੀ ਵਿੰਗ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ। ਗੁਰਪ੍ਰਤਾਪ ਸਿੰਘ ਪਡਿਆਲਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਵੱਡੀ ਗਿਣਤੀ ਵਿਚ ਨੌਜਵਾਨ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਿਆ ਅਤੇ ਮਿਹਨਤੀ ਵਰਕਰਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਉਹ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹੋਰਨਾਂ ਨੌਜਵਾਨਾਂ ਨੂੰ ਪਾਰਟੀ ਦੇ ਨਾਲ ਜੋੜਨਗੇ ਅਤੇ ਮਿਹਨਤਕਸ਼ ਨੌਜਵਾਨਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਣਗੇ। ਇਸ ਮੌਕੇ ਨਵੇਂ ਚੁਣੇ ਗਏ ਵਾਈਸ ਪ੍ਰਧਾਨ ਕੁਲਦੀਪ ਸਿੰਘ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਕਾਂਗਰਸ ਪਾਰਟੀ ਦੀ ਉੱਨਤੀ ਅਤੇ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਨ ਲਈ ਉਪਰਾਲੇ ਕਰਨਗੇ। ਇਸ ਮੌਕੇ ਨਰਿੰਦਰ ਗਿਰੀ, ਸ਼ਿਵ ਕੁਮਾਰ, ਅਨਿਲ ਕੁਮਾਰ ਸਾਬਕਾ ਕੌਂਸਲਰ, ਗੁਰਪ੍ਰੀਤ ਸਿੰਘ, ਵਿਕਾਸ ਬੱਗਾ, ਕੁਲਦੀਪ ਸਿੰਘ, ਅਰਵਿੰਦਰ ਸਿੰਘ, ਮਨਜੀਤ ਸਿੰਘ (ਸਾਬਕਾ ਕੌਂਸਲਰ ਨਿਆਗਾਓਂ), ਕੁਲਵਿੰਦਰ ਸਿੰਘ ਸਰਪੰਚ, ਬੋਬੀ ਬੱਤਾ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।