ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 26 ਮਈ ਨੂੰ ਹੋਣ ਵਾਲੀਆਂ ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਸਮਾਂ ਵਧਾਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਅਤੇ ਮੁਹਾਲੀ ਵਰਗੇ ਸ਼ਹਿਰਾਂ ਵਿਚ ਪ੍ਰਾਈਵੇਟ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਮਤਦਾਨ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਦੀ ਥਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਣਾ ਚਾਹੀਦਾ ਹੈ।

ਪੰਜਾਬੀ ਜਾਗਰਣ, ਰਿਪੋਰਟਰ, ਮੁਹਾਲੀ। ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ 26 ਮਈ ਨੂੰ ਹੋਣ ਵਾਲੀਆਂ ਮੁਹਾਲੀ ਨਗਰ ਨਿਗਮ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਸਮਾਂ ਵਧਾਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਅਤੇ ਮੁਹਾਲੀ ਵਰਗੇ ਸ਼ਹਿਰਾਂ ਵਿਚ ਪ੍ਰਾਈਵੇਟ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਮਤਦਾਨ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਦੀ ਥਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਣਾ ਚਾਹੀਦਾ ਹੈ।
ਕੁਲਜੀਤ ਬੇਦੀ ਨੇ ਕਿਹਾ ਕਿ ਮੁਹਾਲੀ ਵਿਚ ਵੱਡੀ ਗਿਣਤੀ ਵਿਚ ਲੋਕ ਪ੍ਰਾਈਵੇਟ ਕੰਪਨੀਆਂ, ਉਦਯੋਗਾਂ ਅਤੇ ਨਿੱਜੀ ਅਦਾਰਿਆਂ ਵਿਚ ਕੰਮ ਕਰਦੇ ਹਨ। ਸਰਕਾਰ ਵੱਲੋਂ ਭਾਵੇਂ ਚੋਣ ਵਾਲੇ ਦਿਨ ਛੁੱਟੀ ਦਾ ਐਲਾਨ ਕੀਤਾ ਜਾਂਦਾ ਹੈ ਪਰ ਕਈ ਪ੍ਰਾਈਵੇਟ ਅਦਾਰੇ ਆਪਣੇ ਕਰਮਚਾਰੀਆਂ ਨੂੰ ਪੂਰੀ ਛੁੱਟੀ ਨਹੀਂ ਦਿੰਦੇ, ਜਿਸ ਕਾਰਨ ਜ਼ਿਆਦਾਤਰ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ। ਇਸ ਸਮੇਂ ਪੈ ਰਹੀ ਤਿੱਖੀ ਗਰਮੀ ਖ਼ਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਸਿਹਤ ਸਬੰਧੀ ਸਮੱਸਿਆਵਾਂ ਵਾਲੇ ਲੋਕਾਂ ਲਈ ਚਿੰਤਾ ਦਾ ਵਿਸ਼ਾ ਹੈ।