ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ : ਬੀਬੀ ਰਾਮੂਵਾਲੀਆ
ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ : ਅਮਨਜੋਤ ਕੌਰ ਰਾਮੂਵਾਲੀਆ
Publish Date: Sun, 04 Jan 2026 07:32 PM (IST)
Updated Date: Sun, 04 Jan 2026 07:35 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਅਰਾਜਕਤਾ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਲੱਗ ਰਿਹਾ ਹੈ, ਜਿਵੇਂ ਸੂਬਾ ਗੈਂਗਸਟਰਾਂ ਦੇ ਹਵਾਲੇ ਹੋ ਚੁੱਕਾ ਹੈ। ਬੀਬੀ ਨੇ ਅੰਮ੍ਰਿਤਸਰ ਵਿਚ ਵਿਆਹ ਸਮਾਗਮ ਦੌਰਾਨ ਦਿਨ-ਦਿਹਾੜੇ ਵਲਟੋਹਾ ਦੇ ਸਾਬਕਾ ਸਰਪੰਚ ਜਰਮਲ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਵਿਆਹ ਵਰਗੀਆਂ ਜਨਤਕ ਖੁਸ਼ੀਆਂ ਦੇ ਸਮਾਗਮਾਂ ਵਿਚ ਲੋਕਾਂ ਨੂੰ ਬੇਦਰਦੀ ਨਾਲ ਗੋਲ਼ੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ।