ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਲੈਕਚਰ ਕਰਵਾਇਆ
ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਲੈਕਚਰ ਕਰਵਾਇਆ
Publish Date: Mon, 23 Feb 2026 06:21 PM (IST)
Updated Date: Mon, 23 Feb 2026 06:25 PM (IST)
ਸੁਰਜੀਤ ਸਿੰਘ ਕੁਹਾੜ, ਪੰਜਾਬੀ ਜਾਗਰਣ ਲਾਲੜੂ : ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਖ਼ਾਲਸਾ ਕਾਲਜ ਪੰਜੋਖਰਾ ਸਾਹਿਬ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿਚ ਮੁੱਖ ਸਪੀਕਰ ਵਜੋਂ ਡਾ. ਜਗਜੀਵਨ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ‘ਸਮਕਾਲੀ ਦੌਰ ਵਿਚ ਮਾਤ ਭਾਸ਼ਾ ਪੰਜਾਬੀ ਦੀ ਸਥਿਤੀ ਅਤੇ ਮਹੱਤਤਾ’ ਦੇ ਵਿਸ਼ੇ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ ਮਾਤ ਭਾਸ਼ਾ ਗਿਆਨ, ਧਿਆਨ ਕੇਂਦਰਿਤ ਕਰਨ ਅਤੇ ਭਾਸ਼ਾ ਕੇਵਲ ਸੰਚਾਰ ਦਾ ਸਾਧਨ ਹੀ ਨਹੀਂ, ਸਗੋਂ ਸੱਭਿਆਚਾਰ ਦਾ ਵਾਹਕ ਹੈ। ਇਸ ਲੈਕਚਰ ਵਿਚ ਮੰਚ ਸੰਚਾਲਨ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਕੰਵਲਪ੍ਰੀਤ ਕੌਰ ਵੱਲੋਂ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨੂੰ ਪੜ੍ਹਨ, ਲਿਖਣ, ਬੋਲਣ ਵਿਚ ਮਾਣ ਮਹਿਸੂਸ ਕਰਨ ਲਈ ਉਤਸ਼ਾਹਤ ਕੀਤਾ। ਇਸ ਮੌਕੇ ਡਾ. ਰਾਮ ਕੁਮਾਰ ਸੈਣੀ, ਡਾ. ਰਜਿੰਦਰ ਸਿੰਘ ਅਤੇ ਸਮੂਹ ਸਟਾਫ਼ ਵੀ ਮੌਜੂਦ ਸੀ। ਵਿਦਿਆਰਥੀਆਂ ਨੇ ਮਾਤ ਭਾਸ਼ਾ ਦੇ ਵਿਕਾਸ ਅਤੇ ਸੰਕਲਪਾਂ ਨੂੰ ਸਮਝਣ ਦੀ ਪ੍ਰੇਰਨਾ ਹਾਸਲ ਕੀਤੀ। ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਅਮਨਦੀਪ ਕੌਰ ਨੇ ਧੰਨਵਾਦ ਕੀਤਾ।