- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਈਡੀ ਦੀ ਅਚਾਨਕ ਛਾਪੇਮਾਰੀ ਨਾਲ ਕੈਬਿਨਟ ਮੰਤਰੀ ਮੰਤਰੀ ਸੰਜੀਵ ਅਰੋੜਾ ਦੀ ਅਚਾਨਕ ਸਿਹਤ ਵਿਗੜ ਗਈ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਈਡੀ ਦੀ ਅਚਾਨਕ ਛਾਪੇਮਾਰੀ ਨਾਲ ਕੈਬਿਨਟ ਮੰਤਰੀ ਮੰਤਰੀ ਸੰਜੀਵ ਅਰੋੜਾ ਦੀ ਅਚਾਨਕ ਸਿਹਤ ਵਿਗੜ ਗਈ। ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਤੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਚੰਡੀਗੜ੍ਹ ਸੈਕਟਰ-2 ਸਥਿਤ ਮੰਤਰੀ ਨਿਵਾਸ ‘ਤੇ ਚੱਲ ਰਹੀ ED ਦੀ ਕਾਰਵਾਈ ਦੌਰਾਨ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਅਚਾਨਕ ਤਬੀਅਤ ਵਿਗੜਣ ਦੀ ਖ਼ਬਰ ਸਾਹਮਣੇ ਆਈ ਹੈ।
ਜਾਣਕਾਰੀ ਮੁਤਾਬਕ ਡਾਕਟਰਾਂ ਦੀ ਟੀਮ ਤੁਰੰਤ ਮੰਤਰੀ ਨਿਵਾਸ ‘ਤੇ ਪਹੁੰਚੀ ਅਤੇ ਮੈਡੀਕਲ ਜਾਂਚ ਕੀਤੀ ਗਈ। ਪਿਛਲੇ ਕਈ ਘੰਟਿਆਂ ਤੋਂ ਚੱਲ ਰਹੀ ED ਦੀ ਰੇਡ ਨੇ ਪੰਜਾਬ ਦੀ ਸਿਆਸਤ ਵਿੱਚ ਭਾਰੀ ਹਲਚਲ ਮਚਾ ਦਿੱਤੀ ਹੈ। ਫ਼ਰਜ਼ੀ GST, ਮਨੀ ਲਾਂਡਰਿੰਗ, ਬੋਗਸ ਐਕਸਪੋਰਟ ਅਤੇ ਵਿੱਤੀ ਲੈਣ-ਦੇਣ ਨਾਲ ਜੁੜੇ ਗੰਭੀਰ ਦੋਸ਼ਾਂ ਵਿਚਕਾਰ ਇਹ ਕਾਰਵਾਈ ਲਗਾਤਾਰ ਚਰਚਾ ਦਾ ਕੇਂਦਰ ਬਣੀ ਹੋਈ ਹੈ।