ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਮਾਨ ਸਰਕਾਰ ਦਾ ਵੱਡਾ ਕਦਮ: ਪਰਿਵਾਰਾਂ ਨੂੰ ਮਿਲ ਰਹੀ ਹੈ 11,000 ਰੁਪਏ ਮਹੀਨਾਵਾਰ ਪੈਨਸ਼ਨ
ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਮਾਣ-ਸਨਮਾਨ ਨੂੰ ਬਹਾਲ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਇੱਥੇ ਜਾਣਕਾਰੀ ਦਿੰਦਿਆਂ ਆਜ਼ਾਦੀ ਘੁਲਾਟੀਆ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮੁਹੱਈਆ ਕਰਵਾ ਰਹੀ ਹੈ।
Publish Date: Wed, 29 Apr 2026 03:57 PM (IST)
Updated Date: Wed, 29 Apr 2026 03:59 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਦੇ ਮਾਣ-ਸਨਮਾਨ ਨੂੰ ਬਹਾਲ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਇੱਥੇ ਜਾਣਕਾਰੀ ਦਿੰਦਿਆਂ ਆਜ਼ਾਦੀ ਘੁਲਾਟੀਆ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮੁਹੱਈਆ ਕਰਵਾ ਰਹੀ ਹੈ।
ਆਸ਼ਰਿਤਾਂ ਨੂੰ ਵੀ ਮਿਲ ਰਿਹਾ ਹੈ ਯੋਜਨਾ ਦਾ ਲਾਭ
ਮੰਤਰੀ ਮੋਹਿੰਦਰ ਭਗਤ ਨੇ ਸਪੱਸ਼ਟ ਕੀਤਾ ਕਿ ਇਹ ਪੈਨਸ਼ਨ ਨਾ ਸਿਰਫ਼ ਸੁਤੰਤਰਤਾ ਸੰਗਰਾਮੀਆਂ ਨੂੰ, ਸਗੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾ ਰਹੀ ਹੈ। ਇਸ ਯੋਜਨਾ ਦੇ ਦਾਇਰੇ ਵਿੱਚ ਹੇਠ ਲਿਖੇ ਸ਼ਾਮਲ ਹਨ:
ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ।
ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ।
ਅਣਵਿਆਹੇ ਅਤੇ ਬੇਰੋਜ਼ਗਾਰ ਪੁੱਤਰ।
ਕੁਰਬਾਨੀਆਂ ਸਦਾ ਰਹਿਣਗੀਆਂ ਯਾਦ
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦਾ ਤਿਆਗ ਅਤੇ ਦੇਸ਼ ਭਗਤੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸੋਮਾ ਹੈ। ਉਨ੍ਹਾਂ ਕਿਹਾ, "ਸਾਡੇ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"
ਹਰ ਵਰਗ ਦੀ ਭਲਾਈ ਪਹਿਲ ਦੇ ਆਧਾਰ 'ਤੇ
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਹਰ ਵਰਗ ਦੇ ਵਿਕਾਸ ਅਤੇ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।