ਪ੍ਰਕਾਸ਼ ਪੁਰਬ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਧਾਰਮਿਕ ਸਮਾਗਮਾਂ ਦੌਰਾਨ ਕੀਤੀ ਸ਼ਿਰਕਤ
ਪ੍ਰਕਾਸ਼ ਪੁਰਬ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਸ਼ਿਰਕਤ
Publish Date: Sun, 01 Feb 2026 07:42 PM (IST)
Updated Date: Sun, 01 Feb 2026 07:43 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਧਰਮਸ਼ਾਲਾਵਾਂ ਵਿਚ ਕਰਵਾਏ ਗਏ ਧਾਰਮਿਕ ਸਮਾਗਮਾਂ ਦੌਰਾਨ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨਤਮਸਤਕ ਹੋਏ। ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਲਖਨੌਰ, ਪਿੰਡ ਕੈਲੋਂ ਦੀ ਧਰਮਸ਼ਾਲਾ, ਪਿੰਡ ਧੁਰਾਲੀ, ਗੁਰਦੁਆਰਾ ਸਾਹਿਬ ਪਿੰਡ ਰਾਏਪੁਰ ਖੁਰਦ, ਗੁਰਦੁਆਰਾ ਭਗਤ ਰਵਿਦਾਸ ਜੀ ਉੱਪਰਲਾ ਮੁਹੱਲਾ ਪਿੰਡ ਮੌਲੀ ਬੈਦਵਾਣ, ਪਿੰਡ ਕੁੰਬੜਾ, ਗੁਰਦੁਆਰਾ ਸ੍ਰੀ ਡੇਰਾ ਸਾਹਿਬ ਪਿੰਡ ਸੋਹਾਣਾ, ਫੇਜ਼-7 ਮੁਹਾਲੀ ਅਤੇ ਧਰਮਸ਼ਾਲਾ ਪਿੰਡ ਮਟੌਰ ਵਿਖੇ ਹੋਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਦੇ ਸਨਮੁਖ ਬੈਠ ਕੇ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਗੁਰੂ ਵਿਚਾਰਾਂ ਸਰਵਣ ਕੀਤੀਆਂ। ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼-ਵਿਦੇਸ਼ ਵਿਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਗਲੇ ਸਾਲ ਤੋਂ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸਰਕਾਰੀ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਸਵੇਰ ਤੋਂ ਲੈ ਕੇ 10 ਤੋਂ 12 ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰ ਚੁੱਕੇ ਹਨ ਅਤੇ ਹਰ ਗੁਰਦੁਆਰਾ ਸਾਹਿਬ ਵਿਚ ਸਵੇਰ ਤੋਂ ਹੀ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਦਾ ਪ੍ਰਵਾਹ ਚੱਲ ਰਿਹਾ ਹੈ। ਥਾਂ-ਥਾਂ ਲੰਗਰ ਲਗੇ ਹੋਏ ਹਨ ਅਤੇ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਗੁਰਬਾਣੀ ਸੁਣੀ ਅਤੇ ਪੜ੍ਹੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਾਨੂੰ ਸਭਨਾਂ ਨੂੰ ਗੁਰੂ ਰਵਿਦਾਸ ਜੀ ਦੀ ਬਾਣੀ ਅਨੁਸਾਰ ਜੀਵਨ ਜੀਊਣ ਦੀ ਸੁਮੱਤ ਬਖ਼ਸ਼ਿਸ਼ ਹੋਵੇ ਅਤੇ ਸਭਨਾਂ ਨੂੰ ਸੁੱਖ, ਸ਼ਾਂਤੀ ਤੇ ਆਤਮਿਕ ਤ੍ਰਿਪਤੀ ਹਾਸਲ ਹੋਵੇ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਮੌਲੀ, ਆਰਪੀ ਸ਼ਰਮਾ, ਸੁਰਿੰਦਰ ਸਿੰਘ ਰੋਡਾ, ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਕਵਲਜੀਤ ਕੌਰ (ਸਾਬਕਾ ਕੌਂਸਲਰ), ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ ਚਾਹਲ, ਅਕਬਿੰਦਰ ਸਿੰਘ ਗੋਸਲ (ਚੇਅਰਮੈਨ, ਟਰੇਡ ਵਿੰਗ ਮੁਹਾਲੀ) ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।