ਮੁੱਖ ਮੰਤਰੀ ਸਿਹਤ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ
ਮੁੱਖ ਮੰਤਰੀ ਸਿਹਤ ਯੋਜਨਾ : ਵਿਧਾਇਕ ਕੁਲਵੰਤ ਸਿੰਘ ਨੇ ਰਜਿਸਟਰੇਸ਼ਨ ਕੇਂਦਰਾਂ ਦਾ ਕੀਤਾ ਦੌਰਾ
Publish Date: Sun, 22 Feb 2026 05:37 PM (IST)
Updated Date: Sun, 22 Feb 2026 05:40 PM (IST)

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਹੀ ਮਾਅਨਿਆਂ ’ਚ ਲਾਗੂ ਕਰਨ ਲਈ ਵਿਧਾਨ ਸਭਾ ਹਲਕਾ ਮੁਹਾਲੀ ਵਿਧਾਇਕ ਕੁਲਵੰਤ ਸਿੰਘ ਵੱਲੋਂ ਰਜਿਸਟਰੇਸ਼ਨ ਕੀਤੇ ਜਾਣ ਵਾਲੇ ਸੇਵਾ ਕੇਂਦਰਾਂ ਦਾ ਦੌਰਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਵੱਲੋਂ ਜੁਝਾਰ ਨਗਰ, ਫੇਜ਼-6, ਮੁਹਾਲੀ ਪਿੰਡ, ਫੇਜ਼-1, ਫੇਜ਼-3ਬੀ-1, ਫੇਜ਼-10, ਸੈਕਟਰ-66, ਬਾਕਰਪੁਰ, ਸਨੇਟਾ, ਸੈਕਟਰ-79, ਸੈਕਟਰ-77 ਵਿਖੇ ਚੱਲ ਰਹੇ ਸੇਵਾ ਕੇਂਦਰਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵਿਕਾਸ ਦੀ ਗਤੀ ਵੀ ਪਹਿਲਾਂ ਦੇ ਮੁਕਾਬਲਤਨ ਹੋਰ ਤੇਜ਼ ਹੋ ਚੁੱਕੀ ਹੈ। ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਲੈ ਕੇ ਲੋਕਾਂ ਦੀ ਰਜਿਸਟਰੇਸ਼ਨ ਦਾ ਕੰਮ ਵੱਡੇ ਪੱਧਰ ’ਤੇ ਚੱਲ ਰਿਹਾ ਹੈ, ਤਾਂ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਸਭਨਾਂ ਦੇ ਕਾਰਡ ਜਲਦੀ ਬਣ ਸਕਣ ਅਤੇ ਉਹ ਜ਼ਰੂਰਤ ਪੈਣ ’ਤੇ ਹਸਪਤਾਲਾਂ ਵਿਚ 10 ਲੱਖ ਰੁਪਏ ਦਾ ਮੁਫ਼ਤ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲਾਗੂ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਉਥੇ ਲੋਕਾਂ ਵਿਚ ਵੀ ਇਸ ਸਕੀਮ ਸਬੰਧੀ ਰਜਿਸਟਰੇਸ਼ਨ ਵੱਡੇ ਪੱਧਰ ’ਤੇ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਪਰਿਵਾਰ ਇਸ ਸਕੀਮ ਤੋਂ ਵਾਂਝਾ ਨਾ ਰਹੇ, ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕਾਂ ਵੱਲੋਂ ਆਪੋ-ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਭਰ ਵਿਚ ਮੁਹੱਲਾ ਕਲੀਨਿਕਾਂ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਲੋਕੀਂ ਆਪੋ-ਆਪਣੀ ਸਿਹਤ ਸਬੰਧੀ ਮਾਹਰ ਡਾਕਟਰਾਂ ਤੋਂ ਜਾਂਚ ਕਰਵਾਉਂਦੇ ਹਨ ਅਤੇ ਇਨ੍ਹਾਂ ਮੁਹੱਲਾ ਕਲੀਨਿਕਾਂ ਵਿਚ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਅਤੇ ਨਾਲ ਹੀ ਲੋੜੀਂਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਮੁਹਾਲੀ ਸ਼ਹਿਰ ਦੇ ਸਰਵਪੱਖੀ ਵਿਕਾਸ ਯੋਜਨਾਬੱਧ ਢੰਗ ਨਾਲ ਚੱਲ ਰਿਹਾ ਹੈ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਡੇ ਪੱਧਰ ’ਤੇ ਮੁਹਾਲੀ ਦੇ ਇੰਡਸਟਰੀਅਲ ਏਰੀਏ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਨੂੰ ਵੀ ਬਣਾਇਆ ਜਾ ਰਿਹਾ ਹੈ ਅਤੇ ਨਵੇਂ ਚੌਕ ਬਣਾਏ ਜਾ ਰਹੇ ਹਨ। ਇਸ ਮੌਕੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਬਲਾਕ ਪ੍ਰਧਾਨ, ਜਸਪਾਲ ਸਿੰਘ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਗੁਰਪ੍ਰੀਤ ਸਿੰਘ ਬਰਿਆਲੀ, ਅਵਤਾਰ ਸਿੰਘ ਮੌਲੀ ਬੈਦਵਾਣ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ ਗੋਗੀ, ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਇਕਬਾਲ ਸਿੰਘ ਸਰਪੰਚ, ਪੰਕਚ ਹਾਂਡਾ, ਅਰੁਣ ਗੋਇਲ, ਐਡਵੋਕੇਟ ਜਸਵੀਰ ਸਿੰਘ, ਸੁਖਵਿੰਦਰ ਸਿੰਘ ਬਾਕਰਪੁਰ ਸਰਪੰਚ, ਸੁਰਜੀਤ ਸਿੰਘ ਬਾਕਰਪੁਰ, ਗੁਰਦੇਸ਼ ਸਿੰਘ ਸਰਪੰਚ, ਨਿਰਮੇਲ ਸਿੰਘ, ਗੁਰਪ੍ਰੀਤ ਸਿੰਘ ਬੈਂਸ, ਕੁਲਵੰਤ ਕੌਰ ਕੋਮਲ, ਮੋਨਿਕਾ ਠਾਕੁਰ ਵੀ ਹਾਜ਼ਰ ਸਨ।