Punjab Politics : ਪੰਜਾਬ ਦੇ ਇਸ ਵਿਧਾਇਕ ਦਾ ਸਿਆਸੀ ਕੱਦ ਵਧਿਆ, ਕਾਂਗਰਸ ਹਾਈ ਕਮਾਨ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਰਮਿੰਦਰ ਸਿੰਘ ਆਵਲਾ ਬੂਥ ਏਜੰਟ ਤੋਂ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਸਨ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ ਅੱਠ ਸਾਲ ਤਕ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਅਤੇ ਉਸ ਤੋਂ ਬਾਅਦ ਦੋ ਸਾਲ ਤਕ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੇ ਤੌਰ ਤੇ ਇਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ
Publish Date: Tue, 12 Oct 2021 08:57 AM (IST)
Updated Date: Tue, 12 Oct 2021 01:19 PM (IST)
ਤੇਜਿੰਦਰਪਾਲ ਸਿੰਘ ਖ਼ਾਲਸਾ, ਫ਼ਾਜ਼ਿਲਕਾ : ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਦਾ ਸਿਆਸੀ ਕੱਦ ਵਧਿਆ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਕਰਨਾਟਕ ਕਾਂਗਰਸ ਦੇ ਇੰਚਾਰਜ ਨਾਲ ਸਕੱਤਰ ਲਗਾਇਆ ਗਿਆ ਹੈ।
ਰਮਿੰਦਰ ਸਿੰਘ ਆਵਲਾ ਬੂਥ ਏਜੰਟ ਤੋਂ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਸਨ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ ਅੱਠ ਸਾਲ ਤਕ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਅਤੇ ਉਸ ਤੋਂ ਬਾਅਦ ਦੋ ਸਾਲ ਤਕ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦੇ ਤੌਰ ਤੇ ਇਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਨਿਭਾਈ। ਕਾਂਗਰਸ ਪਾਰਟੀ ਨੂੰ ਦਿੱਤੇ ਯੋਗਦਾਨ ਨੂੰ ਵੇਖਦੇ ਹੋਏ ਰਮਿੰਦਰ ਆਵਲਾ ਨੂੰ ਸੁਖਬੀਰ ਸਿੰਘ ਬਾਦਲ ਦੇ ਜੱਦੀ ਹਲਕੇ ਜਲਾਲਾਬਾਦ ਤੋਂ ਟਿਕਟ ਦਿੱਤੀ ਗਈ ਜਿੱਥੇ ਉਨ੍ਹਾਂ ਨੇ ਅਕਾਲੀ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ। ਹੁਣ ਕਾਂਗਰਸ ਹਾਈ ਕਮਾਂਡ ਵੱਲੋਂ ਇਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਕੌਮੀ ਪੱਧਰ ਦਾ ਨੇਤਾ ਬਣਾਇਆ ਗਿਆ ਹੈ।