ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ ਵਿਧਾਇਕ ਰੰਧਾਵਾ ਵੱਲੋਂ ਰਵਾਨਾ
ਤੀਰਥ ਯਾਤਰਾ ਲਈ ਵਿਸ਼ੇਸ਼ ਬੱਸ ਵਿਧਾਇਕ ਰੰਧਾਵਾ ਵੱਲੋਂ ਰਵਾਨਾ
Publish Date: Wed, 11 Feb 2026 07:03 PM (IST)
Updated Date: Wed, 11 Feb 2026 07:05 PM (IST)

ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੁੱਧਵਾਰ ਨੂੰ ਪਿੰਡ ਭਗਵਾਨਪੁਰ ਤੋਂ ਸ਼ਰਧਾਲੂਆਂ ਦੀ ਇਕ ਵਿਸ਼ੇਸ਼ ਬੱਸ ਨੂੰ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਇਕ ਮਹੱਤਵਪੂਰਨ ਅਤੇ ਲੋਕ-ਹਿਤੈਸ਼ੀ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਾਨ ਸਰਕਾਰ ਬਜ਼ੁਰਗਾਂ ਨੂੰ ਮੁਫ਼ਤ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾ ਰਹੀ ਹੈ ਅਤੇ ਯਾਤਰਾ ਦੌਰਾਨ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਹੋਰ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਆਧਿਆਤਮਿਕ ਤੌਰ ’ਤੇ ਜੋੜਨ ਅਤੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਦਾ ਅਨੁਭਵ ਕਰਵਾਉਣ ਦਾ ਉਦੇਸ਼ ਹੈ। ਇਸ ਯਾਤਰਾ ਤਹਿਤ ਲੋਕ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕ ਤੀਰਥ ਸਥਲ ਰਾਮ ਤੀਰਥ, ਜਲ੍ਹਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਜਾਣਗੇ। ਯਾਤਰੀਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਮਾਨ ਸਰਕਾਰ ਬਜ਼ੁਰਗਾਂ ਦੀ ਸੱਚੀ ਸੇਵਾ ਕਰ ਰਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਦੇ ਨਾਲ-ਨਾਲ ਆਧਿਆਤਮਿਕ ਸ਼ਾਂਤੀ ਅਤੇ ਸੰਤੁਸ਼ਟੀ ਪ੍ਰਦਾਨ ਕਰੇਗੀ। ਇਸ ਮੌਕੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ, ਪੰਚਾਇਤ ਪ੍ਰਤੀਨਿਧੀ ਅਤੇ ਇਲਾਕਾ ਨਿਵਾਸੀ ਵੀ ਮੌਜੂਦ ਸਨ।