ਮੁੱਖ ਮੰਤਰੀ ਸਿਹਤ ਯੋਜਨਾ ਦੇ ਵਿਸ਼ੇਸ਼ ਕੈਂਪ ਦਾ ਵਿਧਾਇਕ ਰੰਧਾਵਾ ਵੱਲੋਂ ਦੌਰਾ
ਮੁੱਖ ਮੰਤਰੀ ਸਿਹਤ ਯੋਜਨਾ ਦੇ ਵਿਸ਼ੇਸ਼ ਕੈਂਪ ਦਾ ਵਿਧਾਇਕ ਰੰਧਾਵਾ ਵੱਲੋਂ ਦੌਰਾ
Publish Date: Wed, 18 Feb 2026 05:17 PM (IST)
Updated Date: Wed, 18 Feb 2026 05:18 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡੇਰਾਬੱਸੀ ਦੇ ਤਹਿਸੀਲ ਕੰਪਲੈਕਸ ਨੇੜੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਲੱਗ ਰਹੇ ਵਿਸ਼ੇਸ਼ ਕੈਂਪ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕੈਂਪ ’ਚ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫਾਇਦਿਆਂ ਅਤੇ ਸਿਹਤ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਬਿਹਤਰ ਅਤੇ ਸੌਖੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਯੋਜਨਾ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਹ ਕੈਂਪ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਨਾਲ ਜੋੜਨ ਅਤੇ ਉਨ੍ਹਾਂ ਤੱਕ ਸਰਕਾਰੀ ਸਿਹਤ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਨਰੇਸ਼ ਉਪਨੇਜਾ ਮੌਜੂਦ ਰਹੇ।