Mohali Crime : ਮੋਹਾਲੀ ਪੁਲਿਸ ਵੱਲੋਂ ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਗ੍ਰਿਫ਼ਤਾਰ
ਮੁਹਾਲੀ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਾਕਾਬੰਦੀ ਦੌਰਾਨ 2 ਕਿਲੋ 720 ਗ੍ਰਾਮ ਅਫੀਮ ਸਮੇਤ ਇੱਕ ਕਾਰ ਸਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਵਿਸ਼ਵਜੀਤ ਤਿਵਾਰੀ ਵਜੋਂ ਹੋਈ ਹੈ, ਜੋ ਇਸ ਵੇਲੇ ਪਿੰਡ ਨਾਨੂੰਮਾਜਰਾ ਵਿੱਚ ਰਹਿੰਦਾ ਹੈ।
Publish Date: Sat, 21 Mar 2026 09:46 PM (IST)
Updated Date: Sat, 21 Mar 2026 09:48 PM (IST)
ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਮੁਹਾਲੀ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਾਕਾਬੰਦੀ ਦੌਰਾਨ 2 ਕਿਲੋ 720 ਗ੍ਰਾਮ ਅਫੀਮ ਸਮੇਤ ਇੱਕ ਕਾਰ ਸਵਾਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਵਿਸ਼ਵਜੀਤ ਤਿਵਾਰੀ ਵਜੋਂ ਹੋਈ ਹੈ, ਜੋ ਇਸ ਵੇਲੇ ਪਿੰਡ ਨਾਨੂੰਮਾਜਰਾ ਵਿੱਚ ਰਹਿੰਦਾ ਹੈ।
ਡੀਐੱਸਪੀ ਸਿਟੀ-1 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਫੇਜ਼-11 ਦੇ ਇਲਾਕੇ ਵਿੱਚ ਬਾਬਾ ਵਾਇਟ ਹਾਊਸ ਨੇੜੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਰੋਕੀ ਗਈ ਸਵਿਫਟ ਡਿਜਾਇਰ ਕਾਰ ਦੀ ਤਲਾਸ਼ੀ ਦੌਰਾਨ ਅਫੀਮ ਬਰਾਮਦ ਹੋਈ। ਪੁਲਿਸ ਨੇ ਐਨਡੀਪੀਐੱਸ ਐਕਟ ਦੀਆਂ ਧਾਰਾਵਾਂ 18, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।
ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਇਹ ਅਫੀਮ ਪਿੰਡ ਗੋਬਿੰਦਗੜ੍ਹ ਦੇ ਰਹਿਣ ਵਾਲੇ ਕੁਲਦੀਪ ਸਿੰਘ ਉਰਫ਼ ਕੁਲਦੀਪ ਗਿਰ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੇ ਉਸਨੂੰ ਵੀ ਐਨਡੀਪੀਐੱਸ ਐਕਟ ਦੀ ਧਾਰਾ 29 ਤਹਿਤ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।