ਮੁਹਾਲੀ ਨਗਰ ਨਿਗਮ ਚੋਣਾਂ: ਪੋਲਿੰਗ ਪਾਰਟੀਆਂ ਚੋਣ ਸਮੱਗਰੀ ਲੈ ਕੇ ਬੂਥਾਂ ਲਈ ਰਵਾਨਾ; ਕੱਲ੍ਹ ਪੈਣਗੀਆਂ ਵੋਟਾਂ
ਇੰਜ ਹੀ ਵਾਰਡ ਨੰਬਰ 26 ਤੋਂ 50 ਲਈ ਸਕੂਲ ਆਫ ਐਮੀਨੈਂਸ ਫੇਜ਼-3ਬੀ1 ਵਿੱਚ ਰਸੀਟ ਅਤੇ ਡਿਸਪੈਚ ਕੇਂਦਰ ਅਤੇ ਕਮਿਊਨਿਟੀ ਸੈਂਟਰ ਸੈਕਟਰ-69 ਵਿੱਚ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਬਣਾਇਆ ਗਿਆ ਹੈ।
Publish Date: Mon, 25 May 2026 04:14 PM (IST)
Updated Date: Mon, 25 May 2026 04:16 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਨਗਰ ਨਿਗਮ ਤੇ ਸਮੂਹ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਅੱਜ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ। 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ।
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਅੱਜ ਸਾਰੀਆਂ ਪੋਲਿੰਗ ਪਾਰਟੀਆਂ ਨੂੰ ਮੁਹਾਲੀ ਜ਼ਿਲ੍ਹੇ ਵਿੱਚ ਬਣਾਏ ਗਏ ਰਸੀਟ ਅਤੇ ਡਿਸਪੈਚ ਕੇਂਦਰਾਂ ਤੋਂ ਰਵਾਨਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਚੋਣਾਂ ਸ਼ਾਂਤੀਮਈ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਾਲੀ ਦੇ ਵਾਰਡ ਨੰਬਰ 1 ਤੋਂ 25 ਲਈ ਸਕੂਲ ਆਫ ਐਮੀਨੈਂਸ ਫੇਜ਼-11 ਵਿਖੇ ਰਸੀਟ ਅਤੇ ਡਿਸਪੈਚ ਕੇਂਦਰ ਬਣਾਇਆ ਗਿਆ ਹੈ, ਜਦਕਿ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਕਮਿਊਨਿਟੀ ਸੈਂਟਰ ਫੇਜ਼-7 ਵਿੱਚ ਸਥਾਪਿਤ ਕੀਤਾ ਗਿਆ ਹੈ।
ਇੰਜ ਹੀ ਵਾਰਡ ਨੰਬਰ 26 ਤੋਂ 50 ਲਈ ਸਕੂਲ ਆਫ ਐਮੀਨੈਂਸ ਫੇਜ਼-3ਬੀ1 ਵਿੱਚ ਰਸੀਟ ਅਤੇ ਡਿਸਪੈਚ ਕੇਂਦਰ ਅਤੇ ਕਮਿਊਨਿਟੀ ਸੈਂਟਰ ਸੈਕਟਰ-69 ਵਿੱਚ ਗਿਣਤੀ ਕੇਂਦਰ ਅਤੇ ਸਟਰਾਂਗ ਰੂਮ ਬਣਾਇਆ ਗਿਆ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਸ਼ਾਂਤੀਪੂਰਵਕ ਅਤੇ ਨਿਡਰ ਹੋ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ।