Mohali News : ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ 26 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ , ਇਲਾਕੇ ਵਿਚ ਫ਼ੈਲੀ ਸਨਸਨੀ
ਡੇਰਾਬੱਸੀ-ਹੈਬਤਪੁਰ ਰੋਡ 'ਤੇ ਗੁਲਮੋਹਰ ਸਿਟੀ ਐਕਸਟੈਂਸ਼ਨ ਵਿਚ ਇਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇਕ ਨੌਜਵਾਨ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਆਯੂਸ਼ (26) ਵਜੋਂ ਹੋਈ ਹੈ।
Publish Date: Sun, 05 Apr 2026 11:13 PM (IST)
Updated Date: Sun, 05 Apr 2026 11:15 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਡੇਰਾਬੱਸੀ-ਹੈਬਤਪੁਰ ਰੋਡ 'ਤੇ ਗੁਲਮੋਹਰ ਸਿਟੀ ਐਕਸਟੈਂਸ਼ਨ ਵਿਚ ਇਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇਕ ਨੌਜਵਾਨ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਆਯੂਸ਼ (26) ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੇਰ ਰਾਤ 8:30 ਵਜੇ ਦੇ ਕਰੀਬ ਵਾਪਰੀ। ਸਥਾਨਕ ਅਨੁਸਾਰ, ਆਯੂਸ਼ ਛੇਵੀਂ ਮੰਜ਼ਿਲ 'ਤੇ ਗਿਆ ਅਤੇ ਉੱਥੋਂ ਛਾਲ ਮਾਰ ਦਿੱਤੀ, ਜਿਸ ਕਾਰਨ ਮੌਕੇ 'ਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਫ਼ੈਲ ਗਈ ਅਤੇ ਭੀੜ ਇਕੱਠੀ ਹੋ ਗਈ। ਇਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੀ ਭੈਣ ਅਤੇ ਜੀਜੇ ਨਾਲ ਰਹਿੰਦਾ ਸੀ। ਖੁਦਕੁਸ਼ੀ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।