Mohali News : ਕੈਪਟਨ ਅਮਰਿੰਦਰ ਸਿੰਘ ਮੋਹਾਲੀ ਹਸਪਤਾਲ 'ਚ ਦਾਖਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
Publish Date: Wed, 11 Feb 2026 09:27 PM (IST)
Updated Date: Wed, 11 Feb 2026 09:30 PM (IST)
ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ; ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਨਾਂ ਦੀ ਗੋਡਿਆਂ ਸਰਜਰੀ ਹੋਈ ਹੈ ਕੁਝ ਦਿਨ ਤੋਂ ਉਹਨਾਂ ਨੂੰ ਗੋਡਿਆਂ ਦੇ ਵਿੱਚ ਦਰਦ ਦੀ ਸ਼ਿਕਾਇਤ ਚੱਲ ਰਹੀ ਸੀ ਜਿਸ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖੀ ਜਾ ਰਹੀ ਹੈ ਤੇ ਹਸਪਤਾਲ ਵੱਲੋਂ ਵੀ ਕੋਈ ਬੁਲੇਟਿਨ ਜਾਰੀ ਨਹੀਂ ਕੀਤਾ ਜਾ ਰਿਹਾ।
ਉਹਨਾਂ ਦਾ ਕਹਿਣਾ ਹੈ ਕਿ ਇਹ ਉਹਨਾਂ ਦਾ ਨਿੱਜੀ ਮਸਲਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਉਹਨਾਂ ਦੇ ਪੁਰਾਣੇ ਕਾਂਗਰਸੀ ਸਾਥੀ ਅਤੇ ਭਾਜਪਾ ਦੇ ਕੁਝ ਲੀਡਰ ਵੀ ਉਹਨਾਂ ਨੂੰ ਮਿਲਣ ਹਸਪਤਾਲ ਪਹੁੰਚੇ।