Mohali News : ਲੜਕੀ ਨੇ ਸਿਟੀ ਸੈਂਟਰ ਦੀ ਪੰਜਵੀਂ ਮੰਜ਼ਿਲ ਤੋਂ ਮਾਰੀ ਛਾਲ, ਹਾਲਤ ਗੰਭੀਰ
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਉੱਥੋਂ ਸੂਚਨਾ ਮਿਲੀ ਕਿ ਸਿਟੀ ਸੈਂਟਰ ਵਿਖੇ ਇੱਕ ਨੌਜਵਾਨ ਲੜਕੀ ਨੇ 5ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਮੌਕੇ 'ਤੇ ਲੋਕਾਂ ਨੇ ਉਸਨੂੰ ਜ਼ੀਰਕਪੁਰ ਦੇ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।
Publish Date: Wed, 15 Apr 2026 03:12 PM (IST)
Updated Date: Wed, 15 Apr 2026 03:20 PM (IST)
ਰਣਜੀਤ ਸਿੰਘ ਰਾਣਾ, ਐਸਏਐਸ ਨਗਰ; ਮੋਹਾਲੀ ਦੇ ਏਅਰਪੋਰਟ ਰੋਡ ਤੇ ਸਥਿਤ ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਇੱਕ ਨੌਜਵਾਨ ਲੜਕੀ ਨੇ ਛਾਲ ਮਾਰ ਦਿੱਤੀ ਹੈ। ਪੁਲਿਸ ਨੂੰ ਮੌਕੇ 'ਤੇ ਉਸਦਾ ਬੈਗ ਮਿਲਿਆ ਹੈ ਜਿਸ ਵਿੱਚ ਇੱਕ ਮੋਬਾਈਲ ਫੋਨ ਅਤੇ ਹੋਰ ਸਾਮਾਨ ਸੀ। ਦੱਸਿਆ ਜਾ ਰਿਹਾ ਹੈ ਕਿ ਲੜਕੀ ਅੰਬਾਲਾ ਦੀ ਰਹਿਣ ਵਾਲੀ ਹੈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਉੱਥੋਂ ਸੂਚਨਾ ਮਿਲੀ ਕਿ ਸਿਟੀ ਸੈਂਟਰ ਵਿਖੇ ਇੱਕ ਨੌਜਵਾਨ ਲੜਕੀ ਨੇ 5ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਮੌਕੇ 'ਤੇ ਲੋਕਾਂ ਨੇ ਉਸਨੂੰ ਜ਼ੀਰਕਪੁਰ ਦੇ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ।
ਮੌਕੇ ਤੋਂ ਲੜਕੀ ਦਾ ਸਕੂਟਰ 'ਤੇ ਇੱਕ ਆਧਾਰ ਕਾਰਡ ਮਿਲਿਆ ਸੀ। ਇਸ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਵੱਲੋਂ ਮਾਪਿਆਂ ਨੂੰ ਸੂਚਿਤ ਕੀਤਾ ਗਿਆ। ਲੜਕੀ ਦੀ ਪਛਾਣ ਤਾਨਿਆ ਵਜੋਂ ਹੋਈ ਹੈ। ਪੁਲਿਸ ਵੱਲੋਂ ਲੜਕੀ ਦੇ ਮਾਪਿਆਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।