Mohali News : CM ਦੀ ਕੋਠੀ ਘੇਰਨ ਜਾ ਰਹੇ ਅਧਿਆਪਕਾਂ 'ਤੇ ਜਲ ਤੋਪਾਂ ਨਾਲ ਪਾਣੀ ਦੀਆਂ ਬੁਛਾੜਾਂ ਦੀ ਵਰਖਾ, ਕਈ ਪ੍ਰਦਰਸ਼ਨਕਾਰੀ ਜ਼ਖ਼ਮੀ
ਸਪੈਸ਼ਲ ਕਾਡਰ ਅਧਿਆਪਕ ਫਰੰਟ ਵੱਲੋਂ ਆਪਣੇ ਪੱਕੇ ਹੋਣ ਦੀ ਮੰਗ ਅਤੇ CSR ਲਾਗੂ ਕਰਨ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ।
Publish Date: Mon, 02 Mar 2026 06:13 PM (IST)
Updated Date: Mon, 02 Mar 2026 06:15 PM (IST)
ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ; ਸਪੈਸ਼ਲ ਕਾਡਰ ਅਧਿਆਪਕ ਫਰੰਟ ਵੱਲੋਂ ਆਪਣੇ ਪੱਕੇ ਹੋਣ ਦੀ ਮੰਗ ਅਤੇ CSR ਲਾਗੂ ਕਰਨ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਮਾਰਚ ਕੀਤਾ ਗਿਆ ।
ਜਿੱਥੇ ਚੰਡੀਗੜ੍ਹ ਮੁਹਾਲੀ ਬਾਰਡਰ ਤੇ ਚੰਡੀਗੜ੍ਹ ਪੁਲਿਸ ਵੱਲੋਂ ਜਲ ਤੋਪਾਂ ਨਾਲ ਬਲ ਪ੍ਰਯੋਗ ਕਰਦੇ ਹੋਏ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਜਿਸ ਨਾਲ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਉਨਾਂ ਦੀ ਮੰਗ ਸੀ ਕਿ 12710 ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ 28-7- 23 ਨੂੰ ਪੱਕੇ ਕਰਨ ਬਾਰੇ ਕਿਹਾ ਗਿਆ ਸੀ ਅਤੇ ਸਰਕਾਰ ਵੱਲੋਂ ਇਸ ਦੀ ਜਮ ਕੇ ਇਸ਼ਤਿਹਾਰਬਾਜ਼ੀ ਵੀ ਕੀਤੀ ਗਈ ਸੀ ਕਿ ਕੋਈ ਵੀ ਘਰ ਅਤੇ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ ਮਾਤਰ ਥੋੜ੍ਹੀ ਜਿਹੀ ਤਨਖਾਹ ਵਧਾ ਕੇ ਜਿਉਂ ਦਾ ਤਿਉਂ ਹੀ ਰੱਖਿਆ ਗਿਆ ਅਧਿਆਪਕਾਂ ਦੀ ਮੰਗ ਸੀ ਕਿ ਉਹਨਾਂ ਨੂੰ ਪੱਕੇ ਕੀਤਾ ਜਾਵੇ ਅਤੇ ਬਣਦਾ ਤਨਖਾਹ ਸਕੇਲ ਦਿੱਤਾ ਜਾਵੇ।