ਮੁਹਾਲੀ ਪੁਲੀਸ ਵਲੋਂ ਵਾਹਨ ਚੋਰ ਗਿਰੋਹ ਦੇ ਮੈਂਬਰ ਕਾਬੂ
ਮੁਹਾਲੀ ਪੁਲੀਸ ਵਲੋਂ ਵਾਹਨ ਚੋਰ ਗਿਰੋਹ ਦੇ ਮੈਂਬਰ ਕਾਬੂ
Publish Date: Fri, 05 Dec 2025 07:40 PM (IST)
Updated Date: Fri, 05 Dec 2025 07:42 PM (IST)

ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਪੁਲਿਸ ਨੇ ਵਾਹਨ ਚੋਰ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਬਲਵਿੰਦਰ ਸਿੰਘ ਉਰਫ ਛੋਟਾ ਵਾਸੀ ਪਿੰਡ ਮਹਿਰੋਲੀ ਥਾਣਾ ਬਲਾਕ ਮਾਜਰੀ ਜ਼ਿਲ੍ਹਾ ਐੱਸਏਐੱਸ ਨਗਰ, ਸੁਖਵਿੰਦਰ ਸਿੰਘ ਉਰਫ ਸੁੱਖੀ ਵਾਸੀ ਪਿੰਡ ਬਰੌਲੀ ਜ਼ਿਲ੍ਹਾ ਐੱਸਏਐੱਸ ਨਗਰ ਨੂੰ ਥਾਣਾ ਫੇਜ਼-8 ਮੁਹਾਲੀ ਵਿਖੇ ਨਾ ਮਾਲੂਮ ਵਿਅਕਤੀਆਂ ਦੇ ਖ਼ਿਲਾਫ਼ ਬੀਐੱਨਐਸ ਦੀ ਧਾਰਾ 303(2), 317(2) ਤਹਿਤ ਦਰਜ ਇਕ ਮਾਮਲੇ ਵਿਚ ਕੁਰਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਰ ਅਮਰਿੰਦਰ ਸਿੰਘ ਉਰਫ ਲਵਲੀ ਵਾਸੀ ਸੈਣੀ ਮਾਰਕੀਟ ਪੁਰਾਣਾ ਰਾਜਪੁਰਾ ਜ਼ਿਲ੍ਹਾਂ ਪਟਿਆਲਾ ਨੂੰ ਉਸ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹਨਾਂ ਵਿਅਕਤੀਆਂ ਤੋਂ ਉਕਤ ਮਾਮਲੇ ਵਿਚ ਚੋਰੀ ਹੋਈ ਕਾਰ ਏਸੈਂਟ ਕਾਰ ਅਤੇ ਹੋਰ ਵੱਖ-ਵੱਖ ਥਾਣਾ ਖੇਤਰਾਂ ਵਿੱਚ ਚੋਰੀ ਹੋਈਆਂ ਦੋ ਕਾਰਾਂ, ਇਕ ਮੋਟਰਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁਲਜ਼ਮ ਪੁਲਿਸ ਰਿਮਾਂਡ ’ਤੇ ਹਾਨ ਅਤੇ ਤਫਤੀਸ਼ ਦੌਰਾਨ ਜੇਕਰ ਕਿਸੇ ਹੋਰ ਵੀ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਮਾਮਲੇ ਵਿਚ ਨਾਮਜ਼ਦ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।